ਫਗਵਾੜਾ 9 ਸਤੰਬਰ (ਸ਼ਿਵ ਕੋੜਾ) ਅਰਦਾਸ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਵਲੋਂ ਆਪਣੇ ਗ੍ਰਹਿ ਵਿਖੇ ਪਿੰਡ ਭਾਖੜੀਆਣਾ ਦੇ ਦੋ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਇਕਲਾਂ ਭੇਂਟ ਕੀਤੀਆਂ ਗਈਆਂ। ਇਸ ਦੌਰਾਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਅਰਦਾਸ ਵੈਲਫੇਅਰ ਸੁਸਾਇਟੀ ਜਤਿੰਦਰ ਬੋਬੀ ਦੀ ਪ੍ਰਧਾਨਗੀ ਹੇਠ ਬਹੁਤ ਹੀ ਵਧੀਆ ਸਮਾਜ ਸੇਵਾ ਦੇ ਉਪਰਾਲੇ ਕਰ ਰਹੀ ਹੈ। ਕੋਵਿਡ-19 ਕੋਰੋਨਾ ਮਹਾਮਾਰੀ ਵਿਚ ਵੀ ਸੁਸਾਇਟੀ ਦੇ ਉਪਰਾਲੇ ਸ਼ਲਾਘਾਯੋਗ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਗੁਰੂਆਂ ਪੀਰਾਂ, ਸੰਤਾਂ ਮਹਾਪੁਰਸ਼ਾਂ ਅਤੇ ਪੈਗੰਬਰਾਂ ਨੇ ਮਜਲੂਮਾਂ ਅਤੇ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਸੁਨੇਹਾ ਦਿੱਤਾ ਹੈ। ਅਜਿਹੇ ਉਪਰਾਲੇ ਲੋੜਵੰਦ ਲੋਕਾਂ ਲਈ ਬਹੁਤ ਹੀ ਲਾਹੇਵੰਦ ਬਣਦੇ ਹਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਤਰਲੋਚਨ ਸਿੰਘ ਭਾਖੜੀਆਣਾ, ਕ੍ਰਿਸ਼ਨ ਕੁਮਾਰ ਹੀਰੋ, ਹਰਨੂਰ ਸਿੰਘ ਮਾਨ, ਜੋਗਾ ਸਿੰਘ ਭਾਖੜੀਆਣਾ, ਰਾਜਨ ਪੰਚ ਭੁੱਲਾਰਾਈ ਅਤੇ ਜੋਗਿੰਦਰ ਸਿੰਘ ਮਾਨ ਨੇ ਪੀ.ਏ. ਰਵਿੰਦਰ ਸਿੰਘ ਆਦਿ ਹਾਜਰ ਸਨ