ਫਗਵਾੜਾ 30 ਜੂਨ (ਸ਼ਿਵ ਕੋੜਾ) ਕਾਂਗਰਸ ਪਾਰਟੀ ਦੇ ਜਿਲ੍ਹਾ ਕਪੂਰਥਲਾ ਕੋਆਰਡੀਨੇਟਰ ਅਤੇ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਹਦਾਇਤ ਮੁਤਾਬਕ ਵੱਧਦੀ ਮਹਿੰਗਾਈ ਤੇ ਪੈਟਰੋਲ ਡੀਜਲ ਦੀਆਂ ਹੱਥੋਂ ਬਾਹਰੀਆਂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜਿਲ੍ਹਾ ਕਪੂਰਥਲਾ ਵਿਚ ਸ਼ੁੱਕਰਵਾਰ 2 ਜੁਲਾਈ ਨੂੰ ਸਵੇਰੇ 11 ਵਜੇ ਬਲਾਕ ਪੱਧਰੀ ਰੋਸ ਮੁਜਾਹਰੇ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਜਿਲ੍ਹਾ ਕਪੂਰਥਲਾ ਅਧੀਨ ਚਾਰੇ ਵਿਧਾਨਸਭਾ ਹਲਕਿਆਂ ਫਗਵਾੜਾ, ਭੁਲੱਥ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਵਿਖੇ ਸਮੂਹ ਕਾਂਗਰਸੀ ਵਰਕਰ ਧਰਨੇ ਲਾ ਕੇ ਆਮ ਲੋਕਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਜਾਗਰੁਕ ਕਰੇਗੀ। ਉਹਨਾਂ ਸਮੂਹ ਕਾਂਗਰਸ ਵਰਕਰਾਂ, ਮਹਿਲਾ ਕਾਂਗਰਸ, ਯੂਥ ਕਾਂਗਰਸ, ਐਨ.ਐਸ.ਯ.ੂਆਈ. ਅਤੇ ਕਾਂਗਰਸ ਸੇਵਾ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਹਨਾਂ ਰੋਸ ਧਰਨਿਆਂ ਨੂੰ ਸਫਲ ਬਨਾਉਣ ਵਿਚ ਆਪਣਾ ਸਹਿਯੋਗ ਦੇਣ।