ਫਗਵਾੜਾ 5 ਮਈ (ਸ਼਼ਿਵ ਕੋੋੜਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਕਪੂਰਥਲਾ ਦੇ ਕੋਵਿਡ-19 ਕੋਰੋਨਾ ਪੀੜ੍ਹਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪਹੁੰਚਾਉਣ ਦੇ ਮਕਸਦ ਨਾਲ ਸਥਾਪਤ ਕੋਵਿਡ ਕੰਟਰੋਲ ਤੇ ਰਾਹਤ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਮਾਨ ਚੇਅਰਮੈਨ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਅਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਅੱਜ ਸ਼ਹਿਰ ਦੀਆਂ ਵੱਖ ਵੱਖ ਸਮਾਜ ਸੇਵੀ ਜੱਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਾਬਕਾ ਮੰਤਰੀ ਮਾਨ ਨੇ ਸਮੂਹ ਜੱਥੇਬੰਦੀਆਂ ਤੋਂ ਕੋਵਿਡ-19 ਨੂੰ ਕੰਟ੍ਰੋਲ ਕਰਨ ਅਤੇ ਇਸ ਬਿਮਾਰੀ ਨਾਲ ਪੀੜ੍ਹਤ ਮਰੀਜਾਂ ਦੀ ਸਹਾਇਤਾ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਉਹਨਾਂ ਲੋੜਵੰਦਾਂ ਨੂੰ ਸਹਾਇਤਾ ਲਈ ਹੈਲਪ ਲਾਈਨ ਨੰਬਰ 9115127102, 9115158100 ਜਾਂ 9115159100 ਰਾਹੀਂ ਸੰਪਰਕ ਕਰਨ ਲਈ ਕਿਹਾ ਅਤੇ ਆਮ ਲੋਕਾਂ ਨੂੰ ਵੀ ਸਰਕਾਰ ਦਾ ਸਹਿਯੋਗ ਕਰਦਿਆਂ ਮਾਸਕ, ਸੈਨੀਟਾਇਜਰ ਤੇ ਸਰੀਰਿਕ ਦੂਰੀ ਦੀ ਪਾਲਣਾ ਕਰਨ ਦੀ ਪੁਰਜੋਰ ਅਪੀਲ ਕੀਤੀ। ਮਾਨ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਰੋਨਾ ਪੀੜ੍ਹਤਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਜੇਕਰ ਕਿਸੇ ਨੂੰ ਐਂਬੁਲੈਂਸ ਦੀ ਜਰੂਰਤ ਹੈ ਜਾਂ ਘਰਾਂ ਵਿਚ ਆਕਸੀਜਨ ਘਟਣ ਤੇ ਸਹਾਇਤਾ ਲੋੜੀਂਦੀ ਹੋਵੇ ਤਾਂ ਪਹਿਲ ਦੇ ਅਧਾਰ ਤੇ ਉਹਨਾਂ ਨੂੰ ਸਹਾਇਤਾ ਉਪਲੱਬਧ ਕਰਵਾਈ ਜਾਵੇਗੀ। ਵੈਕਸੀਨ ਲਗਵਾਉਣ ਲਈ ਪੇਸ਼ ਆ ਰਹੀ ਮੁਸ਼ਕਲ ਦਾ ਵੀ ਹਲ ਕਰਵਾਇਆ ਜਾਵੇਗਾ। ਇਸ ਮੌਕੇ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕੋਰੋਨਾ ਪੀੜ੍ਹਤਾਂ ਲਈ ਫਤਿਹ ਕਿੱਟ ਫਰੀ ਦਿੱਤੀ ਜਾ ਰਹੀ ਹੈ ਜਿਸ ਵਿਚ ਮਾਸਕ, ਗਲੱਬਜ਼ ਸੈਨੀਟਾਇਜਰ ਤੋਂ ਇਲਾਵਾ ਹੋਰ ਲੋੜੀਂਦੀ ਸਮੱਗਰੀ ਹੈ। ਮੀਟਿੰਗ ਦੌਰਾਨ ਸਮੂਹ ਸਮਾਜ ਸੇਵੀ ਸੰਸਥਾਵਾਂ ਨੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਬੀਰ ਸਿੰਘ ਸਾਬੀ ਵਾਲੀਆ, ਸੁਖਵਿੰਦਰ ਸਿੰਘ ਬਿੱਲੂ ਖੇੜਾ, ਮਲਕੀਅਤ ਸਿੰਘ ਰਘਬੋਤਰਾ, ਵਰੁਣ ਬੰਗੜ ਚੱਕ ਹਕੀਮ, ਸ਼ੁਭਮ ਕਵਾਤਰਾ, ਮਨਜੋਤ ਸਿੰਘ ਅਤੇ ਨਵੀਨ ਚੱਕ ਹਕੀਮ ਆਦਿ ਹਾਜਰ ਸਨ।