ਜਲੰਧਰ 04 ਜੂਨ 2020
ਪੰਜਾਬ ਦੇ ਉਦਯੋਗ ਮੰਤਰੀਪ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਉਦਯੋਗਪਤੀਆਂ ਨੂੰ ਭਰੋਸਾ ਦੁਆਇਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ‘ਮਿਸ਼ਨ ਫ਼ਤਿਹ’ ਲਾਕਡਾਊਨ ਤੋਂ ਬਾਅਦ ਸੂਬੇ ਦੇ ਉਦਯੋਗਾਂ ਨੂੰ ਮੁੜ ਉਭਰਨ ਨੂੰ ਯਕੀਨੀ ਬਣਾਏਗਾ।
ਜ਼ਿਲ•ਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਮੌਕੇ ਉਨ•ਾਂ ਨਾਲ ਵਿਧਾਇਕ ਸ੍ਰੀ ਸ਼ੁਸੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਵੀ ਮੌਜੂਦ ਸਨ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੇ ਵਿਸ਼ਵ ਭਰ ਵਿੱਚ ਉਦਯੋਗਾਂ ਅਤੇ ਆਰਥਿਕ ਪ੍ਰਗਤੀ ਨੂੰ ਬਹੁਤ ਢਾਹ ਲਗਾਈ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਉਦਯੋਗਾਂ ਅਤੇ ਆਰਥਿਕ ਪ੍ਰਗਤੀ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹੈ। ਉਨ•ਾਂ ਉਦਯੋਗ ਪਤੀਆਂ ਨੂੰ ਭਰੋਸਾ ਦੁਆਇਆ ਕਿ ਲਾਕ ਡਾਊਨ ਤੋਂ ਬਾਅਦ ਉਨ•ਾਂ ਦੇ ਹਿੱਤਾਂ ਦੀ ਸੂਬਾ ਸਰਕਾਰ ਵਲੋਂ ਹਰ ਕੀਮਤ ‘ਤੇ ਰੱਖਿਆ ਕੀਤੀ ਜਾਵੇਗੀ।
ਉਦਯੋਗ ਮੰਤਰੀ ਨੇ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਸੂਬੇ ਦੀ ਉਦਯੋਗਿਕ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਵਿਸਥਾਰਤ ਯੋਜਨਾ ਉਲੀਕੀ ਗਈ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਖੁਦ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਉਨਾਂ ਦੇ ਸੰਪਰਕ ਵਿੱਚ ਰਹਿੰਦੇ ਹਨ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੰਜੀਦਾ ਯਤਨਾਂ ਸਦਕਾ ਰਾਜ ਜਲਦੀ ਹੀ ਦੇਸ਼ ਦਾ ਉਦਯੋਗਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਹੋਵੇਗਾ।
ਉਦਯੋਗ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਉਦਯੋਗਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵਲੋਂ ਜਲਦੀ ਐਸ.ਏ.ਐਸ.ਨਗਰ, ਲੁਧਿਆਣਾ, ਫ਼ਤਿਹਗੜ• ਸਾਹਿਬ ਅਤੇ ਬਠਿੰਡਾ ਵਿਖੇ ਚਾਰ ਨਵੀਂਆਂ ਉਦਯੋਗਿਕ ਪਾਰਕਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਇਹ ਉਦਯੋਗਿਕ ਪਾਰਕਾਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਨਾਂ ਪਾਰਕਾਂ ਵਿੱਚ ਹੋਰ ਉਦਯੋਗਾਂ ਦੇ ਨਾਲ ਮਾਈਕਰੋ ਅਤੇ ਐਮ.ਐਸ.ਐਮ.ਈ. ਉਦਯੋਗਾਂ ‘ਤੇ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ।
ਉਦਯੋਗਾਂ ਨੂੰ ਅਰਥ ਵਿਵਸਥਾ ਦੀ ਰੀੜ• ਦੀ ਹੱਡੀ ਕਰਾਰ ਦਿੰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਨੂੰ ਹੋਰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵਲੋਂ ਲਗਾਤਾਰ ਉਦਯੋਗਪਤੀਆਂ ਦੀਆਂ 6 ਮਹੀਨੇ ਦੀਆਂ ਵਿਆਜ ਦੀਆਂ ਕਿਸਤਾਂ ਮੁਆਫ਼ ਕਰਨ ਦੇ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਉਹ ਖੁਦ ਕੇਂਦਰ ਸਰਕਾਰ ਪਾਸ ਸੂਬੇ ਦੇ ਉਦਯੋਗਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਦੇ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ। ਉਨ•ਾਂ ਆਸ ਜਤਾਈ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਉਦਯੋਗਪਤੀਆਂ ਨੂੰ ਰਾਹਤ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਕ ਹੋਰ ਮੁੱਦੇ ‘ਤੇ ਬੋਲਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਪ੍ਰਵਾਸੀ ਕਾਮੇ ਆਪਣੇ ਸੂਬਿਆਂ ਨੂੰ ਜਾ ਚੁੱਕੇ ਹਨ। ਉਨ•ਾ ਕਿਹਾ ਕਿ ਹੁਣ ਉਹ ਪੰਜਾਬ ਵਾਪਿਸ ਆ ਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਨ ਦੇ ਚਾਹਵਾਨ ਹਨ , ਇਸ ਲਈ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਜੋ ਪੰਜਾਬ ਵਾਪਿਸ ਆਉਣਾ ਚਾਹੁੰਦੇ ਹਨ ਨੂੰ ਵਾਪਿਸ ਲਿਆਉਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਸੂਬੇ ਦੀ ਉਦਯੋਗਾਂ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।
ਉਦਯੋਗ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗਾਂ ਨੂੰ ਹੋਰ ਹੁਲਾਰਾ ਦੇਣ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਵਲੋਂ ਰਾਜ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਹੁਨਰ ਸਿੱਖਿਆ ਦੇ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ । ਉਨ•ਾਂ ਕਿਹਾ ਕਿ ਇਸ ਨਾਲ ਉਦਯੋਗਿਕ ਪ੍ਰਗਤੀ ਨੂੰ ਤੇਜ਼ ਕਰਨ ਵਿੱਚ ਮਦਦ ਮਿਲੇਗੀ।
ਇਸ ਮੌਕੇ ਉਦਯੋਗ ਮੰਤਰੀ ਵਲੋਂ ਜ਼ਿਲ•ਾ ਪ੍ਰਸ਼ਾਸਨ ਦੀ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ•ਾਂ ਕਿਹਾ ਕਿ ਇਨਾਂ ਅਧਿਕਾਰੀਆਂ ਵਲੋਂ ਲੋਕ ਸੇਵਾ ਦੇ ਖੇਤਰ ਵਿੱਚ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ•ਾਂ ਕਿਹਾ ਕਿ ਇਸ ਨਾਲ ਅਤਿ ਲੋੜਵੰਦ ਲੋਕਾਂ ਨੂੰ ਰਾਹਮ ਪਹੁੰਚਾਉਣ ਵਿੱਚ ਬਹੁਤ ਮਦਦ ਮਿਲੀ ਹੈ।
ਇਸ ਮੌਕੇ ਉਦਯੋਗ ਮੰਤਰੀ ਵਲੋਂ ਫੋਕਲ ਪੁਆਇੰਟ ਵਿਖੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ। ਉਨ•ਾਂ ਕਿਹਾ ਕਿ ਸਪੋਰਟਸ ਅਤੇ ਸਰਜੀਕਲ ਕੰਪਲੈਕਸ ਵਿਖੇ 6 ਕਰੋੜ ਰੁਪਏ ਦੀ ਲਾਗਤ ਵਾਲੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਵਿਧਾਇਕ ਸ੍ਰੀ ਸ਼ੁਸ਼ੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ, ਡਾਇਰੈਕਟਰ ਪੰਜਾਬ ਖਾਦੀ ਉਦਯੋਗ ਬੋਰਡ ਸ੍ਰੀ ਮੇਜਰ ਸਿੰਘ, ਜਨਰਲ ਮੇਨੈਜਰ ਜ਼ਿਲ•ਾ ਉਦਯੋਗ ਕੇਂਦਰ ਸ੍ਰੀ ਸੁਖਪਾਲ ਸਿੰਘ, ਸ੍ਰੀ ਲਾਲੀ, ਸ੍ਰੀਮਤੀ ਗੁਰਮੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।
————————