ਮੁਹਾਲੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦਿਆ ਕਰਦਿਆਂ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਇਕ ਇਤਿਹਾਸ ਦਾ ਬਹੁਤ ਵੱਡਾ ਦਿਨ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਲਾਗ ਦੇ ਕਾਰਨ ਇਸ ਸਾਲ ਜ਼ਿਆਦਾ ਵੱਡੇ ਪੱਧਰ ‘ਤੇ ਇਸ ਦਿਨ ਨੂੰ ਨਹੀਂ ਮਨਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਅਗਲੇ ਸਾਲ ਇਸ ਦਿਨ ਨੂੰ ਪੂਰੇ ਧੂਮਧਾਮ ਨਾਲ ਮਨਾਇਆ ਜਾਵੇਗਾ।