ਚੰਡੀਗੜ੍ਹ (ਬਿਉਰੋ): ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਓਐੱਸਡੀ ਸੰਦੀਪ ਸਿੰਘ ਸੰਨੀ ਬਰਾੜ ਨਾਲ ਅਹਿਮ ਮੁਲਾਕਾਤ ਕੀਤੀ ਗਈ ਅਤੇ ਮੁੱਖ ਮੰਤਰੀ ਦੇ ਓਐੱਸਡੀ ਨੂੰ ਅਫਸਰਸ਼ਾਹੀ ਵੱਲੋਂ ਕੀਤੀ ਜਾ ਰਹੀ ਲੁੱਟ ਮਾਰ ਅਤੇ ਰਿਸ਼ਵਤਖੋਰੀ ਸਬੰਧੀ ਜਾਣਕਾਰੀ ਦਿੱਤੀ ਗਈ ਸੰਦੀਪ ਸਿੰਘ ਸੰਨੀ ਬਰਾੜ ਨੇ ਰਿਸ਼ਵਤਖੋਰੀ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨ ਤੇ ਮਲਵਿੰਦਰ ਸਿੰਘ ਲੱਕੀ ਨੂੰ ਵਧਾਈ ਦਿੱਤੀ ਅਤੇ ਅਫ਼ਸਰਸ਼ਾਹੀ ਵੱਲੋਂ ਕੀਤੇ ਧੱਕੇ ਵਿਰੁੱਧ ਸਾਰੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਭਰੋਸਾ ਦਿਵਾਇਆ ਸੰਨੀ ਬਰਾਡ਼ ਨੇ ਦੱਸਿਆ ਕਿ ਭ੍ਰਿਸ਼ਟ ਅਫ਼ਸਰਸ਼ਾਹੀ ਕਾਰਨ ਪੰਜਾਬ ਦੇ ਬਹੁਤ ਵੱਡੇ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਵੋਟ ਬੈਂਕ ਵੀ ਖ਼ਰਾਬ ਹੋ ਰਹੀ ਹੈ ਜਿਸ ਨੂੰ ਨੱਥ ਪਾਉਣੀ ਸਮੇਂ ਦੀ ਜ਼ਰੂਰਤ ਹੈ ਮੁੱਖ ਮੰਤਰੀ ਪੰਜਾਬ ਭ੍ਰਿਸ਼ਟ ਅਫਸਰਾਂ ਤੇ ਨਕੇਲ ਕੱਸਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ ਅਤੇ ਕਿਹਾ ਕਿ ਭ੍ਰਿਸ਼ਟ ਅਫਸਰਾਂ ਦੀ ਸੂਚੀ ਜਲਦ ਮੁੱਖ ਮੰਤਰੀ ਨੂੰ ਦਿੱਤੀ ਜਾਏਗੀ