ਜਲੰਧਰ : ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਵੱਲੋਂ ਉਸ ਨੂੰ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ | ਵੇਰ ਤੋਂ ਈਡੀ ਦੇ ਜਲੰਧਰ ਸਥਿਤ ਜ਼ੋਨ ਦਫ਼ਤਰ ਵਿੱਚ ਚੱਲ ਰਹੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਪਹਿਲਾਂ ਹਸਪਤਾਲ ਲਿਜਾਇਆ ਗਿਆ ਹੈ। ਉਸ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨਵਾਂਸ਼ਹਿਰ ‘ਚ 2018 ‘ਚ ਦਰਜ ਹੋਏ ਮਾਮਲੇ ਨੂੰ ਨਕਦੀ ਬਰਾਮਦਗੀ ਦੇ ਮਾਮਲੇ ਨਾਲ ਵੀ ਜੋੜਿਆ ਹੈ।ਉਥੇ ਹੀ ਹਨੀ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਅਤੇ ਸੀਐੱਮ ਚਰਨਜੀਤ ਸਿੰਘ ਚੰਨੀ ਖਿਲਾਫ ਵੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼ੁੱਕਰਵਾਰ ਦੁਪਹਿਰ 12 ਵਜੇ ਦੇ ਕਰੀਬ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਗ੍ਰੀਨ ਮਾਡਲ ਟਾਊਨ ਸਥਿਤ ਈਡੀ ਦੇ ਦਫ਼ਤਰ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਲੰਧਰ ਪੱਛਮੀ ਤੋਂ ਪਾਰਟੀ ਦੀ ਉਮੀਦਵਾਰ ਸ਼ੀਤਲ ਅੰਗੁਰਾਲ ਵੀ ਉਥੇ ਪਹੁੰਚ ਗਈ ਹੈ। ‘ਆਪ’ ਵਰਕਰਾਂ ਨੇ ਈਡੀ ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।ਸੀ ਮਮ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਾੰਜੇ ਹਾਨੀ ਨੂ 8 ਫ਼ਰਵਰੀ ਤਕ ਦਾ ਰਿਮਾੰਡ