ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰ੍ਹਿਆਂ ਦੇ ਜੈ ਦੀਪ ਦਾ ਕੱਲ੍ਹ ਪਟਿਆਲਾ ਵਿਖੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ।ਫੋਟੋਜਰਨਲਿਸਟ ਜੈ ਦੀਪ ਕੋਵਿਡ-19 ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਕੁਝ ਦਿਨਾਂ ਬਾਅਦ ਹੀ ਦੇਹਾਂਤ ਹੋ ਗਿਆ। ਉਸ ਦੀ ਰਿਪੋਰਟ 18 ਅਗਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਸੀ। ਕੱਲ੍ਹ ਸ਼ਾਮ ਉਸ ਨੇ ਆਖਰੀ ਸਾਹ ਲਿਆ।ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿਚ ਜੈ ਦੀਪ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਉਹ ਇੱਕ ਵਧੀਆ ਫੋਟੋਗ੍ਰਾਫਰ ਸਨ ਜਿਨ੍ਹਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੈ ਦੀਪ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸੂਬਾ ਸਰਕਾਰ ਤਰਫੋਂ ਸੋਮਵਾਰ ਦੀ ਸਵੇਰ ਜੈ ਦੀਪ ਦੇ ਅੰਤਿਮ ਸੰਸਕਾਰ ਮੌਕੇ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਂਟ ਕੀਤੀ।