ਚੰਡੀਗੜ੍ਹ :- ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜ਼ਦੂਰ ਆਗੂ ਨੌਦੀਪ ਕੌਰ ਉਸ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ. ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ ‘ਚੋਂ ਰਿਹਾਅ ਕਰਾ ਲਿਆ ਜਾਵੇ। ਦੱਸਣਯੋਗ ਹੈ ਕਿ ਨੌਦੀਪ ਕੌਰ ਬੀਤੀ 12 ਜਨਵਰੀ ਤੋਂ ਜੇਲ੍ਹ ‘ਚ ਬੰਦ ਹੈ।