ਜਲੰਧਰ :ਗੁਰਦਾਸ ਮਾਨ ਨੇ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਨਾ ਇੱਕ ਆਮ ਇਨਸਾਨ ਨਾਲ ਕੀਤੀ ਜਿਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਵੱਲੋਂ ਰੋਸ ਧਰਨੇ ਦਿੱਤੇ ਗਏ ਜਿਸ ਤੋ ਬਾਅਦ ਜਲੰਧਰ ਪ੍ਰਸਾਸ਼ਨ ਵੱਲੋਂ ਗੁਰਦਾਸ ਮਾਨ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਤਾਂ ਰਵਨੀਤ ਬਿੱਟੂ ਕਾਂਗਰਸੀ ਐਮ ਪੀ ਅਤੇ ਕਾਂਗਰਸੀ ਐਮ ਐਲ ਏ ਰਾਜਾ ਵੜਿੰਗ ਨੇ ਗੁਰਦਾਸ ਮਾਨ ਦੇ ਹੱਕ ਵਿਚ ਬਿਆਨ ਦਾਗ਼ਣੇ ਸ਼ੁਰੂ ਕਰ ਦਿੱਤੇ ਹਨ ਅਤੇ ਕੇਸ ਰੱਦ ਕਰਵਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਹਰਜੋਤ ਸਿੰਘ ਲਕੀ ਪਰਮਿੰਦਰ ਸਿੰਘ ਦਸਮੇਸ਼ ਨਗਰ ਸਤਪਾਲ ਸਿੰਘ ਸਿਦਕੀ
ਵਿੱਕੀ ਖਾਲਸਾ ਬਸਤੀ ਮਿੱਠੂ ਨੇ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਇਨ੍ਹਾਂ ਕਾਂਗਰਸੀ ਆਗੂਆਂ ਨੇ ਗੁਰਦਾਸ ਮਾਨ ਦੇ ਹੱਕ ਵਿੱਚ ਭੁਗਤ ਕੇ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ ਉਕਤ ਆਗੂਆਂ ਨੇ ਕਿਹਾ ਕਿ ਕਾਨੂੰਨ ਕਿਸੇ ਕਾਂਗਰਸੀ ਦੀ ਜਗੀਰ ਨਹੀਂ ਹੈ ਅਸੀਂ ਡਟ ਕੇ ਗੁਰਦਾਸ ਮਾਨ ਦਾ ਵਿਰੋਧ ਵੀ ਕਰਾਂਗੇ ਕਾਨੂੰਨੀ ਲੜਾਈ ਵੀ ਲੜਾਂਗੇ ਅਸੀਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਬੇਨਤੀ ਕਰਦੇ ਹਾਂ ਜਦੋਂ ਇਹ ਲੋਕ ਵੋਟਾਂ ਮੰਗਣ ਆਉਣ ਤਾਂ ਇਨ੍ਹਾਂ ਦੀਆਂ ਕੋਝੀਆਂ ਹਰਕਤਾਂ ਦਾ ਜਵਾਬ ਮੰਗਿਆ ਜਾਵੇ। ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਰਵਨੀਤ ਬਿੱਟੂ ਅਤੇ ਰਾਜਾ ਵੜਿੰਗ ਤੇ ਫਲੈਕਸ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਹਨਾ ਦੋਨਾਂ ਖਿਲਾਫ ਜਮਕੇ ਨਾਅਰੇਬਾਜੀ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋ ਇਲਾਵਾ ਹਰਪ੍ਰੀਤ ਸਿੰਘ ਸੋਨੂੰ ਗੁਰਦੀਪ ਸਿੰਘ ਲੱਕੀ ਅਮਨਦੀਪ ਸਿੰਘ ਬੱਗਾ ਹਰਪ੍ਰੀਤ ਸਿੰਘ ਰੋਬਿਨ ਗੁਰਜੀਤ ਸਿੰਘ ਸਤਨਾਮੀਆ ਸੰਨੀ ਉਬਰਾਏ ਹਰਪਾਲ ਸਿੰਘ ਪਾਲੀ ਚੱਢਾ ਅਰਵਿੰਦਰ ਸਿੰਘ ਬਬਲੂ ਪ੍ਰਭਜੋਤ ਸਿੰਘ ਖਾਲਸਾ ਹਰਜੀਤ ਸਿੰਘ ਬਾਬਾ ਜਤਿੰਦਰ ਸਿੰਘ ਕੋਹਲੀ ਜਸਪ੍ਰੀਤ ਸਿੰਘ ਭਾਟੀਆ ਲਖਬੀਰ ਸਿੰਘ ਲੱਕੀ ਆਦਿ ਹਾਜਰ ਸਨ।