ਫਗਵਾੜਾ 28 ਅਗਸਤ (ਸ਼ਿਵ ਕੋੜਾ) ਸਮਾਜ ਸੇਵਾ ਵਿਚ ਵੱਖਰਾ ਮੁਕਾਮ ਹਾਸਲ ਕਰ ਚੁੱਕੀ ਸ਼ਹਿਰ ਦੀ ਇਲੈਵਨ ਸਟਾਰ ਸੌ ਫੀਸਦੀ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਦੀ ਜਨਰਲ ਮੀਟਿੰਗ ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਦੀ ਪ੍ਰਧਾਨਗੀ ਹੇਠ ਸਥਾਨਕ ਕੇ.ਜੀ. ਰਿਜੋਰਟ ਹੁਸ਼ਿਆਰਪੁਰ ਰੋਡ ਵਿਖੇ ਹੋਈ। ਜਿਸ ਵਿਚ ਬਤੌਰ ਮੁੱਖ ਮਹਿਮਾਨ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰ ਪਰਸਨ ਲਾਇਨ ਗੁਰਦੀਪ ਸਿੰਘ ਕੰਗ ਸ਼ਾਮਲ ਹੋਏ। ਸਮੂਹ ਕੱਲਬ ਮੈਂਬਰਾਂ ਵਲੋਂ ਮੁੱਖ ਮਹਿਮਾਨ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਉਪਰੰਤ ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਨੇ ਕਲੱਬ ਵਲੋਂ ਕੀਤੇ ਜਾ ਚੁੱਕੇ ਪ੍ਰੋਜੈਕਟਾਂ ਦੀ ਰਿਪੋਰਟ ਪੇਸ਼ ਕੀਤੀ। ਰਿਜਨ ਚੇਅਰ ਪਰਸਨ ਲਾਇਨ ਗੁਰਦੀਪ ਸਿੰਘ ਕੰਗ ਨੇ ਲਾਇਨਜ ਪ੍ਰਧਾਨ ਅਤੁਲ ਜੈਨ ਅਤੇ ਉਹਨਾਂ ਦੀ ਟੀਮ ਨੂੰ ਪਿਨ ਲਗਾਈ। ਉਹਨਾਂ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਲਾਇਨਜ ਕਲੱਬ ਫਗਵਾੜਾ ਸਿਟੀ ਰਿਜਨ ਦੀਆਂ ਸਮੂਹ ਲਾਇਨਜ ਕਲੱਬਾਂ ਵਿਚ ਸਭ ਤੋਂ ਜਿਆਦਾ ਐਕਟਿਵ ਕਲੱਬ ਹੈ ਜਿਸ ਕਰਕੇ ਹੀ ਕਲੱਬ ਨੂੰ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਕਲੱਬ ਦਾ ਦਰਜਾ ਪ੍ਰਾਪਤ ਹੋਇਆ ਹੈ। ਉਹਨਾਂ ਕਲੱਬ ਦੀ ਸਮੁੱਚੀ ਟੀਮ ਨੂੰ ਹੋਰ ਵੀ ਤਨਦੇਹੀ ਨਾਲ ਐਕਟਿਵ ਹੋ ਕੇ ਸਮਾਜ ਸੇਵਾ ਕਰਨ ਲਈ ਪ੍ਰੇਰਿਆ। ਇਸ ਮੌਕੇ ਲਾਇਨ ਅਤੁਲ ਜੈਨ ਨੇ ਗੁਰਦੀਪ ਸਿੰਘ ਕੰਗ ਨੂੰ ਲਾਇਨਜ 321-ਡੀ ਦਾ ਰਿਜਨ ਚੇਅਰ ਪਰਸਨ ਨਿਯੁਕਤ ਕਰਨ ਲਈ ਡਿਸਟ੍ਰਿਕਟ ਗਵਰਨਰ ਲਾਇਨ ਜੀ.ਐਸ. ਸੇਠੀ, ਡਿਸਟ੍ਰਿਕਟ ਵਾਈਸ ਗਵਰਨਰ-1 ਲਾਇਨ ਦਵਿੰਦਰ ਅਰੋੜਾ ਅਤੇ ਡਿਸਟ੍ਰਿਕਟ ਵਾਈਸ ਗਵਰਨਰ-2 ਲਾਇਨ ਇੰਜੀਨੀਅਰ ਐਸ.ਪੀ. ਸੌਂਧੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲਾਇਨਜ ਕਲੱਬ ਫਗਵਾੜਾ ਸਿਟੀ ਲਈ ਬੜੇ ਮਾਣ ਦੀ ਗੱਲ ਹੈ ਕਿ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਨੂੰ ਸਨਮਾਨ ਯੋਗ ਅਹੁਦੇ ਨਾਲ ਨਵਾਜਿਆ ਗਿਆ ਹੈ। ਉਹਨਾਂ ਭਰੋਸਾ ਦਿੱਤਾ ਕਿ ਕਲੱਬ ਦੇ ਰਸੂਖ ਨੂੰ ਕਾਇਮ ਰੱਖਦੇ ਹੋਏ ਆਉਂਦੇ ਦਿਨਾਂ ਵਿਚ ਹੋਰ ਬਹੁਤ ਸਾਰੇ ਸਮਾਜ ਸੇਵੀ ਪ੍ਰੋਜੈਕਟਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ। ਅਖੀਰ ਵਿਚ ਸਮੂਹ ਕਲੱਬ ਮੈਂਬਰਾਂ ਵਲੋਂ ਗੁਰਦੀਪ ਸਿੰਘ ਕੰਗ ਨੂੰ ਸਨਮਾਨਤ ਵੀ ਕੀਤਾ ਗਿਆ। ਕਲੱਬ ਦੇ ਪੀ.ਆਰ.ਓ. ਲਾਇਨ ਸੰਜੀਵ ਲਾਂਬਾ ਨੇ ਸਮੂਹ ਹਾਜਰੀਨ ਦਾ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਕਲੱਬ ਕੈਸ਼ੀਅਰ ਲਾਇਨ ਅਮਿਤ ਕੁਮਾਰ ਆਸ਼ੂ, ਲਾਇਨ ਜੁਗਲ ਬਵੇਜਾ, ਲਾਇਨ ਅਜੇ ਕੁਮਾਰ, ਲਾਇਨ ਸ਼ਸ਼ੀ ਕਾਲੀਆ, ਲਾਇਨ ਜਸਵੀਰ ਮਾਹੀ, ਲਾਇਨ ਰਣਧੀਰ ਕਰਵਲ, ਲਾਇਨ ਵਿਪਨ ਠਾਕੁਰ, ਲਾਇਨ ਨਿਤਿਸ਼ ਸ਼ਰਮਾ ਤੋਂ ਇਲਾਵਾ ਰਣਜੀਤ ਰਾਣਾ ਆਦਿ ਹਾਜਰ ਸਨ।