ਜਲੰਧਰ (ਨਿਤਿਨ ) : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵੱਲੋਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਉਨ੍ਹਾਂ ਨੂੰ ਲਾਇਲਪੁਰ ਖ਼ਾਲਸਾ ਕਾਲਜ ਦੀ ਪੜ੍ਹਾਈ ਲਈ ਚੋਣ ’ਤੇ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਦੇ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ, ਕਿਉਂਕਿ ਇਸਦੀ ਸ਼ਾਖਾ ਆਰਟੀਫੀਸ਼ੀਅਲ ਇੰਟੈਲੀਜੈਂਸ ਆਧੁਨਿਕ ਸੰਸਾਰ ਵਿੱਚ ਇਸ ਖੇਤਰ ਵਿਚ ਤੇਜ਼ੀ ਨਾਲ ਉੱਭਰ ਰਹੀ ਹੈ। ਇਸ ਮੌਕੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਭਾਗ ਦੇ ਸਾਬਕਾ ਵਿਦਿਆਰਥੀਆਂ ਨੇ ਵੀ ਨਵੇਂ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ। ਵਿਭਾਗ ਦੇ ਮੁਖੀ ਪ੍ਰੋ. ਸੰਜੀਵ ਕੁਮਾਰ ਆਨੰਦ ਨੇ ਪ੍ਰੋਗਰਾਮ ਨਾਲ ਜਾਣ ਪਛਾਣ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਕਿਹਾ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਆ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਉੱਚ ਪ੍ਰਾਪਤੀਆਂ ਕੀਤੀਆਂ ਹਨ। ਪਰਮਾਤਮਾ ਦੇ ਓਟ ਆਸਰੇ ਸਦਕਾ ਅਸੀਂ ਇਸ ਸਾਲ ਵੀ ਹਰ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਾਂਗੇ। ਉਨ੍ਹਾਂ ਸਮਾਗਮ ਵਿਚ ਸ਼ਾਮਲ ਹੋਣ ਵਾਸਤੇ ਸਾਰਿਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਕਾਲਜ ਦੇ ਰਜਿਸਟਰਾਰ ਪ੍ਰੋ: ਨਵਦੀਪ ਕੌਰ, ਡੀਨ ਐਡਮਿਸ਼ਨ ਡਾ: ਅੰਮ੍ਰਿਤਪਾਲ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਇਸ ਮੌਕੇ ਪ੍ਰੋ: ਮਨਦੀਪ ਸਿੰਘ ਭਾਟੀਆ, ਪ੍ਰੋ: ਮਨਪ੍ਰੀਤ ਸਿੰਘ ਲੇਹਲ, ਪ੍ਰੋ: ਦਲਜੀਤ ਕੌਰ, ਪ੍ਰੋ: ਨਵਨੀਤ ਕੌਰ ਅਤੇ ਸਮੂਹ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਮੰਚ ਸੰਚਾਲਨ ਪ੍ਰੋ: ਸੰਦੀਪ ਬੱਸੀ ਅਤੇ ਪ੍ਰੋ: ਸੰਦੀਪ ਸਿੰਘ ਨੇ ਬਾਖੂਬੀ ਨਿਭਾਇਆ।