ਜਲੰਧਰ : ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੀ ਬੀ ਐਸ ਸੀ ਫੈਸ਼ਨ ਡਿਜ਼ਇੰਨਿੰਗ। ਸਮੈਸਟਰ ਦੂਜਾ ਦੀਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਵਿਚ ਸਥਾਨ ਪ੍ਰਾਪਤ ਕੀਤਾ ਜਿਸ ਵਿਚ ਪਰਮਿੰਦਰ ਕੌਰ ਨੇ 81 ਪ੍ਰਤੀਸ਼ਤਅੰਕਾ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਕਲਾਸ ਦੀ ਅਮਨਪ੍ਰੀਤ ਨੇ80.4 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਿਰਸਿਟੀ ਵਿਚ ਛੇਵਾਂ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਦੀ ਇਸ ਪ੍ਰਾਪਤੀਲਈ ਕਾਲਜ ਦੀ ਪ੍ਰਿੰਸੀਪਲ ਡਾ। ਨਵਜੋਤ ਕੌਰ ਜੀ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਸਦੇ ਉਜਵੱਲ ਭਵਿੱਖ ਦੀਕਾਮਨਾ ਕੀਤੀ। ਵਿਭਾਗ ਦੇ ਮੁੱਖੀ ਮੈਡਮ ਕੁਲਦੀਪ ਦੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ।