ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐਸ.ਸੀ. ਫਿਜਿਕਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਫਿਜਿਕਸ ਦੂਜਾ ਸਮੈਸਟਰ ਦੀ ਵਿਦਿਆਰਥਣ ਮਧੂ ਬਾਲਾ ਨੇ 1200 ਵਿਚੋਂ 871 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀਆਂ, ਅਧਿਆਪਕ ਸਾਹਿਬਾਨ ਅਤੇ ਮਾਪਿਆਂ ਨੂੰ ਵਿਸ਼ੇਸ਼ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਨਰਵੀਰ ਸਿੰਘ, ਡਾ. ਅਮਨਪ੍ਰੀਤ ਕੌਰ ਸੰਧੂ, ਡਾ. ਅੰਮ੍ਰਿਤਪਾਲ ਸਿੰਘ ਨਿੰਦਰਾਯੋਗ ਅਤੇ ਡਾ. ਰੰਜੂ ਮਹਾਜਨ ਵੀ ਹਾਜ਼ਰ ਸਨ।