ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸਸੀ. (ਨਾਨ-ਮੈਡੀਕਲ) ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਸੰਦੀਪ ਸਿੰਘ ਨੇ 400 ਵਿਚੋਂ 370 ਅੰਕ ਪ੍ਰਾਪਤ ਕਰਕੇ 12ਵਾਂ ਅਤੇ ਤਨੂ ਪ੍ਰਿਯਾ ਨੇ 368 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿਚ 14ਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ ਮੁਖੀ ਕਮਿਸਟਰੀ ਵਿਭਾਗ, ਪ੍ਰੋ. ਜਸਵਿੰਦਰ ਕੌਰ ਮੁਖੀ ਜੁਆਲੋਜੀ ਵਿਭਾਗ, ਪ੍ਰੋ. ਗਗਨਦੀਪ ਕੌਰ, ਪ੍ਰੋ. ਗੀਤਾਂਜਲੀ ਮੋਦਗਿੱਲ, ਡਾ. ਉਪਮਾ ਅਰੋੜਾ ਅਤੇ ਡਾ. ਹੇਮਿੰਦਰ ਸਿੰਘ ਅਤੇ ਡਾ. ਸਰਬਜੀਤ ਸਿੰਘ ਵੀ ਹਾਜ਼ਰ ਸਨ।