ਜਲੰਧਰ : ਵਿਭਾਗ ਜਲੰਧਰ ਦੇ ਸਹਿਯੋਗ ਨਾਲ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਜਾਗਰੂਕ ਕਰਨ
ਦੇ ਮਕਸਦ ਨਾਲ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਾਂ ਪੰਜਾਬ
ਸਰਕਾਰ ਵਲੋਂ ਸ਼ੁਰੂ ਕੀਤੇ ਗਏ “ਮਿਸ਼ਨ ਫਤਿਹ” ਰੈਲੀ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਗੁਰਪਿੰਦਰ
ਸਿੰਘ ਸਮਰਾ ਵਲੋਂ ਕੀਤੀ ਗਈ। ਉਨ੍ਹਾਂ ਸੰਬੋਧਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ
ਬੱਚਣ ਲਈ ਵਿਦਿਆਰਥੀਆਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਅਤੇ
ਇਸ ਬਿਮਾਰੀ ਤੋਂ ਬੱਚਣ ਲਈ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਹੱਥ ਧੋਣ, ਮਾਸਕ
ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਲਈ ਵੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਇਸ ਸਮੇਂ
ਕਾਲਜ ਦੇ ਐਨ.ਐਸ.ਐਸ. ਕੋਆਰਡੀਨੇਟਰ ਡਾ. ਤਰਸੇਮ ਸਿੰਘ ਨੇ ਵੀ ਬੱਚਿਆ ਨੂੰ ਸੰਬੋਧਿਤ
ਕਰਦਿਆਂ ਕਿਹਾ ਇਸ ਮਹਾਮਾਰੀ ਤੋਂ ਬੱਚਣ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆ
ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਰੈਲੀ ਵਿੱਚ ਲਗਭਗ 30 ਬੱਚਿਆ ਨੇ ਹਿੱਸਾ ਲਿਆ। ਇਸ
ਮੌਕੇ ਡਾ. ਨਵਨੀਤ ਅਰੌੜਾ ਹਾਜ਼ਰ ਸਨ।