ਕੋਵਿਡ-19 ਦੇ ਕਾਰਨ ਕਾਲਜ ਪਿਛਲੇ ਸੱਤ ਮਹੀਨੇ ਤੋਂ ਬੰਦ ਸਨ ਅਤੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆ ਸਨ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਕੋਵਿਡ-19 ਸੰਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਾਲਜ ਪੀ.ਜੀ.ਕਲਾਸਾਂ ਲਈ ਖੋਲ੍ਹ ਦਿੱਤੇ ਗਏ ਹਨ। ਕਲਾਸਾਂ ਲਗਾਉਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕਾਲਜ ਪੱਧਰ ’ਤੇ ਵਿਦਿਆਰਥੀਆਂ ਨੂੰ ਵਿਅਕਤੀਗਤ ਦੂਰੀ ਬਣਾਈ ਰੱਖਣ ਅਤੇ ਮਾਸਕ ਪਹਿਨਣ ਲਈ ਥਾਂ-ਥਾਂ ’ਤੇ ਲਿਖਤੀ ਨੋਟਿਸ ਲਗਾਏ ਗਏ ਹਨ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਅਨਾਉਂਸਮੈਂਟ ਰਾਹੀਂ ਵੀ ਵਿਦਿਆਰਥੀਆਂ ਨੂੰ ਕੋਵਿਡ-19 ਤੋਂ ਬਚਾਓ ਸੰਬੰਧੀ ਹਦਾਇਤਾ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਸੰਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਇਹ ਸੋਚ ਕੇ ਜ਼ਰੂਰ ਕਰਨ ਕਿ ਉਹਨਾਂ ਦੇ ਨਾਲ ਉਨਾਂ ਦੇ ਪਰਿਵਾਰ ਵੀ ਜੁੜੇ ਹੋਏ ਹਨ। ਉਹਨਾਂ ਨੇ ਆਪਣੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਸਿਹਤ ਦੀ ਫ਼ਿਕਰ ਕਰਦੇ ਹੋਏ ਕੋਵਿਡ-19 ਸੰਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਇਸ ਮੌਕੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੇ ਮਾਤਾ-ਪਿਤਾ ਕੋਲੋਂ ਸਹਿਮਤੀ ਪੱਤਰ ਲੈ ਕੇ ਕਲਾਸਾਂ ਲਗਾਉਣ ਸੰਬੰਧੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਕਲਾਸਾਂ ਲਗਾਈਆਂ ਜਾ ਰਹੀਆਂ ਹਨ।