ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਸੇਵਾਦਾਰ ਹਰੀ ਸਿੰਘ, ਕਾਲਜ ਨੂੰ 35 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਅੱਜ ਮਿਤੀ 30 ਨਵੰਬਰ 2020 ਨੂੰ ਸੇਵਾ ਮੁਕਤ ਹੋ ਗਏ ਹਨ। ਅੱਜ ਇਸ ਸੁਹਿਰਦ ਕਰਮਚਾਰੀ ਦੇ ਸਨਮਾਨ ਵਿਚ ਕਾਲਜ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੇਵਾ ਮੁਕਤ ਹੋਏ ਹਰੀ ਸਿੰਘ ਨੂੰ ਸਨਮਾਨਤ ਕੀਤਾ ਗਿਆ। ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਹਰੀ ਸਿੰਘ ਦੁਆਰਾ ਕਾਲਜ ਨੂੰ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦੀ ਲੰਮੀ ਉਮਰ, ਤੰਦਰੁਸਤੀ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਹਰੀ ਸਿੰਘ ਇੱਕ ਮਿਹਨਤੀ ਅਤੇ ਇਮਾਨਦਾਰ ਕਰਮਚਾਰੀ ਸਨ ਅਤੇ ਉਨ੍ਹਾਂ ਵਲੋਂ ਕਾਲਜ ਨੂੰ ਦਿੱਤੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੇਵਾਮੁਕਤ ਹੋ ਰਹੇ ਹਰੀ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਮਿਲੇ ਸਹਿਯੋਗ ਦੀ ਲਈ ਧੰਨਵਾਦ ਕੀਤਾ। ਉਹਨਾਂ ਪ੍ਰਿੰਸੀਪਲ ਅਤੇ ਸਟਾਫ ਦਾ ਨਿੱਘੀ ਵਿਦਾਇਗੀ ਲਈ ਧੰਨਵਾਦ ਕੀਤਾ। ਇਸ ਮੌਕੇ ਕੰਵਰ ਸੁਖਜੀਤ ਸਿੰਘ, ਦਫਤਰ ਸੁਪਰਡੈਂਟ, ਮੋਹਨ ਲਾਲ, ਜਗਦੀਸ਼ ਸਿੰਘ, ਅਸ਼ਵਨੀ ਕੁਮਾਰ, ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਟੂ ਪਿੰ੍ਰਸੀਪਲ, ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।