
ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੀ ਅਕਾਦਮਿਕ ਅਤੇ ਕਲਾ ਦੇ ਖੇਤਰ ਵਿੱਚ ਪ੍ਰਫੁੱਲਤਾਂ ਲਈ ਲਗਾਤਾਰ ਯਤਨਸ਼ੀਲ ਰਹਿੰਦਾ ਹੈ। ਇਸੇ ਤਹਿਤ ਗਿਆਨ ਤੇ ਪੇਸ਼ਕਾਰੀ ਦੇ ਸੁਮੇਲ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦੀ ਵਿਦਿਆਰਥਣ ਸਾਕਸ਼ੀ ਸ਼ਰਮਾ ਨੇ ਨਹਿਰੂ ਯੂਵਾ ਕੇਂਦਰ ਜਲੰਧਰ ਵਲੋਂ ਆਯੋਜਿਤ ਯੂਥ ਪਾਰਲੀਮੈਂਟ ਵਿੱਚ “ਰਾਸ਼ਟਰੀ ਸਿੱਖਿਆ ਪਾਲਸੀ 2020” ਵਿਸ਼ੇ ’ਤੇ ਬੋਲਦਿਆ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਇਹ ਪ੍ਰਤੀਯੋਗਿਤਾ ਆਨਲਾਈਨ ਹੋਈ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਪ੍ਰਤੀਭਾਗੀਆਂ ਨੇ ਭਾਗ ਲਿਆ ਸੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਗਰਵ ਮਹਿਸੂਸ ਕਰਦਿਆਂ ਉਸ ਨੂੰ ਅਤੇ ਇਸ ਟੀਮ ਦੇ ਇੰਚਾਰਜਾਂ ਪ੍ਰੋ. ਸੰਦੀਪ ਅਹੂਜਾ ਤੇ ਪ੍ਰੋ. ਸਤਪਾਲ ਸਿੰਘ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਕਾਲਜ ਦੇ ਅਜਿਹੇ ਹੋਣਹਾਰ ਵਿਦਿਆਰਥੀਆਂ ’ਤੇ ਮਾਣ ਹੈ, ਜੋ ਸਮਾਜ, ਦੇਸ਼ ਅਤੇ ਸਿੱਖਿਆ ਪਾਲਸੀ ਪ੍ਰਤੀ ਗਿਆਨ ਰੱਖਦੇ ਹੋਏ ਉੱਚ ਦਰਜੇ ਦੀ ਪੇਸ਼ਕਾਰੀ ਨਾਲ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕਰਦੇ ਹਨ। ਉਨ੍ਹਾਂ ਵਿਦਿਆਰਥਣ ਪੂਨਮ ਕੁਮਾਰੀ ਨੂੰ ਅਗਲੇ ਦੌਰ ਦੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਜੀਵਨ ਵਿੱਚ ਲਗਾਤਾਰ ਮਿਹਨਤ, ਲਗਨ ਤੇ ਤਨਦੇਹੀ ਨਾਲ ਇਸ ਖੇਤਰ ਵਿੱਚ ਕਾਰਜ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਡਾ. ਮਨੋਹਰ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਅਹੁਜਾ ਅਤੇ ਪ੍ਰੋ. ਪਲਵਿੰਦਰ ਸਿੰਘ ਵੀ ਹਾਜ਼ਰ ਸਨ।