ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਆਪਣੇ ਸਟਾਫ਼ ਦੀ ਸਿਹਤ ਅਤੇ ਵਿਕਾਸ ਲਈ ਵਚਨਬਧ ਹੈ। ਇਸੇ ਤਹਿਤ ਕਾਲਜ ਵਿਖੇ ਕੋਵਿਡ-19 ਤੋਂ ਬਚਾਓ ਲਈ ਕਾਲਜ ਵਿਖੇ ਸਟਾਫ਼ ਨੂੰ ਵੈਕਸੀਨ ਲਗਾਈ ਗਈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲਜ ਵਿਖੇ 70 ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਇਸ ਵਾਸਤੇ ਜਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਦਾ ਸਮੂਹ ਸਟਾਫ਼ ਕੋਵਿਡ-19 ਸੰਬੰਧੀ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਾ ਹੈ ਇਸੇ ਕਰਕੇ ਇਥੋਂ ਦੇ ਸਟਾਫ਼ ਦਾ ਕੋਵਿਡ ਟੈਸਟ ਵੀ ਤਿੰਨ ਵਾਰ ਹੋ ਚੁੱਕਾ ਹੈ ਜੋ ਕਿ ਨੈਗੇਟਿਵ ਆਇਆ ਹੈ। ਉਹਨਾਂ ਕਿਹਾ ਕਿ ਸਾਡੀ ਸੰਸਥਾ ਆਪਣੇ ਸਟਾਫ਼ ਤੇ ਵਿਦਿਆਰਥੀਆਂ ਦੀ ਸਿਹਤ ਸੰਭਾਲ ਪੂਰੀ ਤਰ੍ਹਾਂ ਵਚਨਬਧ ਹੈ। ਉਨ੍ਹਾ ਕਿਹਾ ਕਿ ਅਸੀਂ ਉਨ੍ਹਾਂ ਕਿਹਾ ਕਿ ਇਹ ਵੈਕਸੀਨ ਸਾਨੂੰ ਸਭ ਨੂੰ ਲਗਵਾਉਣੀ ਚਾਹੀਦੀ ਹੈ ਤਾਂ ਕਿ ਕੋਵਿਡ-19 ’ਤੇ ਫਤਿਹ ਪਾਈ ਜਾ ਸਕੇ।