ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸਸੀ. (ਮੈਡੀਕਲ) ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਰੌਸ਼ਨੀ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 800 ਵਿਚੋਂ 699 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਨੇ 676 ਅੰਕ ਪ੍ਰਾਪਤ ਕਰਕੇ ਨੋਵਾਂ ਅਤੇ ਬੰਧਨਾ ਨੁਟਿਆਲ ਨੇ 663 ਅੰਕ ਪ੍ਰਾਪਤ ਕਰਕੇ ਚੌਧਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਜਸਵਿੰਦਰ ਕੌਰ, ਮੁਖੀ ਜੁਆਲੋਜੀ ਵਿਭਾਗ, ਡਾ. ਗਗਨਦੀਪ ਕੌਰ, ਡਾ. ਉਪਮਾ ਅਰੋੜਾ ਅਤੇ ਡਾ. ਗੀਤਾਂਜਲੀ ਮੋਦਗਿੱਲ ਵੀ ਹਾਜ਼ਰ ਸਨ।