ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪ੍ਰਤੀਬੱਧ ਹੈ। ਇਸੇ ਕਰਕੇ ਇਥੋਂ ਦੇ ਵਿਦਿਆਰਥੀ ਅਕਾਦਮਿਕ ਤੇ ਹੋਰ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਲਈ ਜਾਣੇ ਜਾਂਦੇ ਹਨ। ਅਕਾਦਮਿਕ ਖੇਤਰ ਵਿੱਚ ਵੱਡੀ ਪ੍ਰਾਪਤੀ ਕਰਦਿਆਂ ਕਾਲਜ ਦੇ ਬੀ.ਐਸ.ਸੀ. ਨਾਨ ਮੈਡੀਕਲ ਸਮੈਸਟਰ ਚੌਥਾ ਦੇ ਵਿਦਿਆਰਥੀ ਆਨੰਦ ਸਾਗਰ ਨੇ ਸਰਕਾਰ ਦੇ ਧਸ਼ਠ ਦੇ ੀਨਸਪਰਿੲ (ਸ਼੍ਹਓ) ਪ੍ਰੋਗਰਾਮ ਤਹਿਤ ਦੋ ਸਾਲ ਵਾਸਤੇ ਇੱਕ ਲੱਖ ਵੀਹ ਹਜ਼ਾਰ ਰੁਪਏ ਦੀ ਗ੍ਰਾਂਟ ਪ੍ਰਾਪਤ ਕੀਤੀ ਹੈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀ ਆਨੰਦ ਸਾਗਰ ਨੂੰ ਇਸ ਸਕਾਲਰਸ਼ਿਪ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਵਿਦਿਆਰਥੀ ਨੇ ਇਹ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਦੇਸ਼ ਦੇ ਇੱਕ ਪ੍ਰਤੀਸ਼ਤ ਵਿਦਿਆਰਥੀਆਂ ਦੀ ਮੈਰਿਟ ਵਿੱਚ ਸਥਾਨ ਹਾਸਲ ਕਰਕੇ ਇਹ ਪ੍ਰਾਪਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕਾਲਰਸ਼ਿਪ ਪੰਜ ਹਜ਼ਾਰ ਪ੍ਰਤੀ ਮਹੀਨਾ ਮਿਲੇਗੀ ਅਤੇ ਵਿਦਿਆਰਥੀ ਪੰਜ ਸਾਲ ਵਾਸਤੇ ਇਸ ਸਕਾਲਰਸ਼ਿਪ ਲਈ ਯੋਗ ਰਹੇਗਾ। ਉਹਨਾਂ ਆਸ ਪ੍ਰਗਟਾਈ ਕਿ ਆਨੰਦ ਸਾਗਰ ਭਵਿੱਖ ਵਿੱਚ ਖੋਜ ਦੇ ਖੇਤਰ ਵਿੱਚ ਪ੍ਰਾਪਤੀਆਂ ਕਰੇਗਾ ਅਤੇ ਕਾਲਜ ਦਾ ਨਾ ਰੌਸ਼ਨ ਕਰੇਗਾ। ਉਹਨਾਂ ਕਿਹਾ ਕਿ ਦੂਸਰੇ ਵਿਦਿਆਰਥੀਆ ਨੂੰ ਵੀ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਹਨਾਂ ਇਸ ਮੌਕੇ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਾਇਤਾ ਦਿੰਦਾ ਹੈ। ਵਿਦਿਆਰਥੀ ਸਾਡੀ ਸੰਸਥਾ ਦਾ ਗਹਿਣਾ ਹਨ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ ਮੁਖੀ ਕੈਮਿਸਟਰੀ ਵਿਭਾਗ ਨੇ ਦੱਸਿਆ ਕਿ ਜੇਕਰ ਇਹ ਵਿਦਿਆਰਥੀ ਇਨਟਰਨਸ਼ਿਪ ਲਗਾਉਂਦਾ ਹੈ ਤਾਂ ਇਸ ਨੂੰ ਵੀਹ ਹਜ਼ਾਰ ਰੁਪਏ ਵਾਧੂ ਸਕਾਲਰਸ਼ਿਪ ਮਿਲੇਗੀ। ਉਨ੍ਹਾਂ ਕਿਹਾ ਇਹ ਵਿਦਿਆਰਥੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ।