ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵੱਲੋਂ ਕਾਲਜ ਦੇ ਗ੍ਰੀਵੈਂਸ ਰਿਡਰੈਸਲ ਸੈੱਲ ਦੁਆਰਾ “ਛੁਰਰੲਨਟ ਛਹੳਲਲੲਨਗੲਸ ਡੋਰ ਟਹੲ ਅਚੳਦੲਮiੳ – ਾਂਹੲਨ ਟਹੲ ਗੋਨਿਗ ਗੲਟਸ ਟੋੁਗਹ…” ਵਿਸ਼ੇ ‘ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ। ਇਸ ਵੈਬੀਨਾਰ ਵਿਚ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਵੈਬੀਨਾਰ ਦੇ ਮੁੱਖ ਬੁਲਾਰੇ ਡਾ. ਸਰਬਜੀਤ ਸਿੰਘ, ਮੁਖੀ, ਐਗਰੀਕਲਚਰਲ ਜਰਨਲਿਜ਼ਮ, ਲੈਂਗੁਏਜ਼ ਅਤੇ ਕਲਚਰ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਸਨ। ਇਸ ਮੌਕੇ ਪ੍ਰਿੰਸੀਪਲ ਡਾ. ਸਮਰਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਨੂੰ ਵਿਗਿਆਨਕ ਲੀਹਾਂ ‘ਤੇ ਚਲਦਿਆਂ ਚੁਨੌਤੀਆਂ ਦਾ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਫੈਕਲਟੀ ਤੇ ਵਿਦਿਆਰਥੀਆਂ ਨੂੰ ਇਸ ਸੰਬੰਧੀ ਵਿਸ਼ਾ ਮਾਹਰ ਦੇ ਅਨੁਭਵ ਤੋਂ ਲਾਭ ਲੈਣ ਲਈ ਕਿਹਾ। ਗ੍ਰੀਵੈਂਸ ਰਿਡਰੈਸਲ ਸੈੱਲ ਦੇ ਕਨਵੀਨਰ ਡਾ. ਗਗਨਦੀਪ ਕੌਰ ਨੇ ਵੈਬੀਨਾਰ ਦੇ ਮੁਖ ਬੁਲਾਰੇ ਦੀ ਜਾਣ ਪਹਿਚਾਉਣ ਕਰਵਾਉਣ ਉਪਰੰਤ ਵੈਬੀਨਾਰ ਦਾ ਸੰਚਾਲਨ ਕੀਤਾ। ਡਾ. ਸਰਬਜੀਤ ਸਿੰਘ ਨੇ ਕੋਵਿਡ-19 ਦੇ ਦੌਰ ਵਿੱਚ ਚੁਣੌਤੀਆਂ ਅਤੇ ਆਨਲਾਈਨ ਅਧਿਆਪਨ ਵਿੱਚ ਸਿੱਖਣ ਤੇ ਸਿਖਾਉਣ ਦੇ ਨਵੇਂ ਤਰੀਕਿਆਂ ਨੂੰ ਅਪਣਾਉਂਦਿਆਂ ਚੁਣੌਤੀਆਂ ਦਾ ਹੱਲ ਕਰਨ ਦਾ ਸੁਨੇਹਾ ਦਿੱਤਾ। ਉਹਨਾ ਜ਼ਿੰਦਗੀ ਪ੍ਰਤੀ ਸਕਾਰਾਤਮਕ ਰਵੱਈਏ ਦੁਆਰਾ ਵਿਦਿਆਰਥੀਆਂ ਵਿੱਚ ਉਦਾਸੀ ਅਤੇ ਚਿੰਤਾ ਨੂੰ ਦੂਰ ਕਰਨ ‘ਤੇ ਜ਼ੋਰ ਦਿੱਤਾ। ਡਾ. ਸਰਬਜੀਤ ਸਿੰਘ ਨੇ ਨੌਜਵਾਨ ਵਿਦਿਆਰਥੀਆਂ ਵਿੱਚ ਸਿਹਤਮੰਦ ਆਦਤਾਂ ਤੇ ਸਮਾਜਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਦਾ ਸੰਦੇਸ਼ ਦਿੱਤਾ। ਉਹਨਾ ਚਿੰਤਾ ਨੂੰ ਦੂਰ ਕਰਨ ਵਿੱਚ ਸਾਧਨਾ ਅਤੇ ਸਾਹ ਕਿਰਿਆ ਦੀਆਂ ਕਸਰਤਾਂ ਦੀ ਭੂਮਿਕਾ ਅਤੇ ਹਮੇਸ਼ਾਂ ਮੁਸਕੁਰਾਹਟ ਭਰੇ ਵਿਵਹਾਰ ਨੂੰ ਕਾਇਮ ਰੱਖਣ ‘ਤੇ ਜ਼ੋਰ ਦਿੱਤਾ, ਜੋ ਮੌਜੂਦਾ ਚੁਣੌਤੀਆਂ ਦੇ ਦੌਰ ਵਿੱਚ ਉਦਾਸੀ ਦੂਰ ਕਰਨ ਅਤੇ ਮਨਮੋਹਣੀ ਸ਼ਖਸੀਅਤ ਦਾ ਵਿਕਸਿਤ ਕਰਨ ਵਿੱਚ ਬਹੁਤ ਲਾਭਦਾਇਕ ਹਨ। ਸੈਸ਼ਨ ਬਹੁਤ ਲਾਭਦਾਇਕ ਤੇ ਦਿਲਚਸਪ ਰਿਹਾ। ਵਿਦਿਆਰਥੀਆਂ ਅਤੇ ਫੈਕਲਟੀ ਦੁਆਰਾ ਸਪੀਕਰ ਨੂੰ ਬਹੁਤ ਸਾਰੇ ਸਵਾਲ ਪੁੱਛੇ ਗਏ। ਪ੍ਰੋ. ਜਸਰੀਨ ਕੌਰ ਡੀਨ, ਅਕਾਦਮਿਕ ਮਾਮਲੇ ਨੇ ਮੁੱਖ ਮਹਿਮਾਨ, ਮੁੱਖ ਵਕਤਾ ਅਤੇ ਵੈਬੀਨਾਰ ਵਿੱਚ ਸ਼ਾਮਲ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ। ਇਸ ਵੈਬੀਨਾਰ ਵਿੱਚ ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਆਰਥੀਆਂ ਦੇ ਨਾਲ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੀਏਯੂ, ਲੁਧਿਆਣਾ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।