ਜਲੰਧਰ :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਡਿਪਲੋਮਾਂ ਇੰਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 200 ਵਿਚੋਂ 172 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੇ ਵਿਦਿਆਰਥੀ ਸੰਗੀਤ ਕੁਮਾਰ ਨੇ 169 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਮਨਵੀਰ ਕੌਰ ਨੇ 167 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀਆਂ ਨੂੰ ਉਸ ਦੀ ਸਫਲਤਾ ਲਈ ਵਿਸ਼ੇਸ਼ ਤੌਰ ਤੇ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਦਾਖਲੇ ਸਮੇਂ ਫੀਸਾਂ ਵਿਚ ਵੱਡੀ ਛੋਟ ਦਿੱਤੀ ਜਾਂਦੀ ਹੈ। ਇਸ ਮੌਕੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਮੁੱਖੀ ਡਾ. ਮਨੋਹਰ ਸਿੰਘ ਵੀ ਹਾਜ਼ਰ ਸਨ।