ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ.ਐਸ.ਸੀ. ਫਿਜਿਕਸ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ. ਫਿਜਿਕਸ ਪਹਿਲਾ ਸਮੈਸਟਰ ਦੀ ਵਿਦਿਆਰਥਣ ਗੀਤੀਕਾ ਨੇ 600 ਵਿਚੋਂ 503 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਅਤੇ ਜਸਦੀਪ ਕੌਰ ਨੇ 490 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ, ਅਧਿਆਪਕ ਸਾਹਿਬਾਨ ਅਤੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਨ ਨੂੰ ਦਿੱਤਾ। ਇਸ ਮੌਕੇ ਡਾ. ਬਲਵਿੰਦਰ ਸਿੰਘ ਮੁਖੀ ਫਿਜਿਕਸ ਵਿਭਾਗ, ਡਾ. ਅੰਮ੍ਰਿਤਪਾਲ ਸਿੰਘ ਨਿੰਦਰਾਯੋਗ ਅਤੇ ਡਾ. ਮਨਦੀਪ ਕੌਰ ਵੀ ਹਾਜ਼ਰ ਸਨ