ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਉੱਚ ਪੁਜ਼ੀਸ਼ਨਾ ਪ੍ਰਾਪਤ ਕਰਦੇ ਹਨ। ਇਹਨਾਂ ਪ੍ਰਾਪਤੀਆਂ ਦਾ ਸਫਰ ਜਾਰੀ ਰੱਖਦਿਆਂ ਕਾਲਜ ਦੇ ਉਰਦੂ ਵਿਭਾਗ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਸੁਮੀਨਾ ਨੇ ਸਰਟੀਫਿਕੇਟ ਕੋਰਸ ਇੰਨ ਉਰਦੂ ਸਮੈਸਟਰ ਪਹਿਲਾ ਵਿੱਚ ਵਿੱਚੋਂ 95% ਅੰਕ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਜਸਪਾਲ ਸਿੰਘ, ਜਸਕਰਨ ਸਿੰਘ ਅਤੇ ਕਰਨਬੀਰ ਸਿੰਘ ਤਿੰਨਾਂ ਵਿਦਿਆਰਥੀਆਂ ਨੇ 94%, 87% ਅਤੇ 83% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ  ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਦੀਆਂ ਇਹਨਾਂ ਉੱਚ ਪ੍ਰਾਪਤੀਆਂ ਲਈ ਵਿਦਿਆਰਥੀਆਂ ਅਤੇ ਉਰਦੂ ਦੇ ਅਧਿਆਪਕ ਪ੍ਰੋ. ਅਰਿੰਦਰ ਸਿੰਘ ਨੂੰ ਵਧਾਈ ਦਿੱਤੀ। ਉਹਨਾਂ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਮਿਹਨਤ ਅਤੇ ਲਗਨ ਦਾ ਸਫ਼ਰ ਇਸੇ ਤਰ੍ਹਾਂ ਜਾਰੀ ਰੱਖਣਗੇ ਅਤੇ ਅਗਲੇ ਸਮੈਸਟਰ ਵਿੱਚ ਵੀ ਇਸੇ ਤਰ੍ਹਾਂ ਪ੍ਰਾਪਤੀਆਂ ਕਰਨਗੇ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਰਦੂ ਵਿਸ਼ੇ ਦੇ ਅਧਿਆਪਕ ਅਰਿੰਦਰ ਸਿੰਘ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੋਪਾਲ ਸਿੰਘ ਬੁੱਟਰ ਵੀ ਹਾਜ਼ਰ ਸਨ।

3 ਅਟਟੳਚਹਮੲਨਟਸ