ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।  400 ਵਿਚੋਂ 362 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਸਲੋਨੀ ਦੇਵੀ ਨੇ 357 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਮਨਪ੍ਰੀਤ ਸਿੰਘ ਨੇ 349 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਜਸਬੀਰ ਸਿੰਘ ਰਾਣਾ, ਡਾ. ਪੂਜਾ ਰਾਣਾ ਅਤੇ ਪ੍ਰੋ. ਉਂਕਾਰ ਸਿੰਘ ਵੀ ਹਾਜ਼ਰ ਸਨ