ਜਲੰਧਰ ਲਾਇਲਪੁਰ ਖ਼ਾਲਸਾ ਕਾਲਜ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਹੋਰ ਪਾਠ-ਸਹਾਇਕ ਗਤੀਵਿਧੀਆ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਤਤਪਰ ਰਹਿੰਦਾ ਹੈ। ਕਾਲਜ ਵਿਖੇ ਵਿਦਿਆਰਥੀਆਂ ਨਾਲ ਸੰਬੰਧਤ ਮਾਮਲੇ ਵਿਚਾਰਨ ਤੇ ਉਨ੍ਹਾਂ ਦਾ ਹੱਲ ਕਰਨ ਲਈ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵਲੋਂ ਡਾ. ਸੁਰਿੰਦਰ ਪਾਲ ਮੰਡ ਅਸਿਸਟੈਂਟ ਪ੍ਰੋਫੈਸਰ ਪੰਜਾਬੀ ਵਿਭਾਗ ਨੂੰ ਡੀਨ, ਸਟੂਡੈਂਟ ਵੈਲਫੇਅਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਸੌਂਪਦਿਆਂ ਪ੍ਰਿੰਸੀਪਲ ਡਾ. ਸਮਰਾ ਨੇ ਡਾ. ਮੰਡ ਨੂੰ ਵਧਾਈ ਦਿੱਤੀ ਅਤੇ ਨਵੀਂ ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆ। ਉਹਨਾਂ ਕਿਹਾ ਕਿ ਡਾ. ਮੰਡ ਇੱਕ ਪ੍ਰਤਿਭਾਵਾਨ ਅਧਿਆਪਕ ਹਨ ਤੇ ਡੀਨ ਸਟੂਡੈਂਟ ਵੈਲਫੇਅਰ ਦੀ ਜ਼ਿੰਮੇਵਾਰੀ ਇੱਕ ਯੂਵਾ ਅਧਿਆਪਕ ਨੂੰ ਸੌਂਪ ਕੇ ਉਹ ਅਤਿਅੰਤ ਖੁਸ਼ੀ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਡਾ. ਮੰਡ ਕਾਲਜ ਵਿਖੇ ਕਨਵੀਨਰ ਸਕਾਲਰਸ਼ਿਪ ਤੋਂ ਇਲਾਵਾ ਪੰਜਾਬ ਸੈਂਟਰ ਫਾਰ ਮਾਈਗ੍ਰੈਸ਼ਨ ਸਟੱਡੀਜ਼ ਦੇ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀਆਂ ਅਧਿਐਨ ਤੇ ਵਿਦਿਆਰਥੀਆਂ ਨਾਲ ਸੰਬੰਧਤ ਸਲਾਹੁਣਯੋਗ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਗੋਪਾਲ ਸਿੰਘ ਬੁੱਟਰ ਮੁਖੀ ਪੰਜਾਬੀ ਵਿਭਾਗ ਨੇ ਵੀ ਡਾ. ਮੰਡ ਨੂੰ ਡੀਨ ਬਣਨ ’ਤੇ ਵਧਾਈ ਦਿੱਤੀ। ਇਸ ਮੌਕੇ ਡਾ. ਸੁਰਿੰਦਰਪਾਲ ਮੰਡ ਨੇ ਇਸ ਅਹੁਦੇ ਲਈ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਤੌਰ ਡੀਨ ਉਹ ਊਰਜਾਵਾਨ ਪ੍ਰਿੰਸੀਪਲ ਡਾ. ਸਮਰਾ ਦੀ ਦੇਖ-ਰੇਖ ਹੇਠ ਕੰਮ ਕਰਕੇ ਅਤਿ ਖੁਸ਼ੀ ਮਹਿਸੂਸ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਵਿਦਿਆਰਥੀਆਂ ਨਾਲ ਸੰਬੰਧਤ ਹਰ ਕਾਰਜ ਨੂੰ ਬੜੀ ਲਗਨ ਤੇ ਤਨਦੇਹੀ ਨਾਲ ਕਰਦੇ ਹੋਏ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰਨਗੇ