ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਬੀ.ਐਸ.ਸੀ ਬਾਇਓਟੈਕਨੋਲੋਜੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਧਵਲ ਆਨੰਦ ਨੇ 480 ਵਿਚੋਂ 459 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਅਤੇ ਪ੍ਰੇਰਨੀਤ ਕੌਰ ਨੇ 451 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕਰਦੇ ਹੋਏ ਕਾਲਜ ਦਾ ਨਾਂ ਰੌਸ਼ਨ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਅਰੁਣਦੇਵ ਸ਼ਰਮਾ ਮੁਖੀ ਬਾਇਓਟੈਕਨੋਲੋਜੀ ਵਿਭਾਗ ਵੀ ਹਾਜ਼ਰ ਸਨ।