ਜਲੰਧਰ :ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੈਚੂਲਰ ਆਫ ਫਿਜ਼ਿਓਥਰੈਪੀ (ਬੀ.ਪੀ.ਟੀ.) ਭਾਗ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸਿਮਰਨਜੀਤ ਕੌਰ ਅਤੇ ਹਰਪ੍ਰੀਤ ਕੌਰ ਨੇ 1100 ਵਿਚੋਂ 807 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿਚ ਪਹਿਲਾ ਸਥਾਨ ਹਾਸਲ ਕਰਦੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਮਨਮੀਤ ਕੌਰ ਨੇ 760 ਅੰਕ ਪ੍ਰਾਪਤ ਕਰਕੇ ਅਠਵਾਂ, ਮਨਜੋਤ ਕੌਰ ਨੇ 759 ਅੰਕ ਪ੍ਰਾਪਤ ਕਰਕੇ ਨੌਵਾਂ, ਰਜਨੀਤ ਕੌਰ ਨੇ 751 ਅੰਕ ਪ੍ਰਾਪਤ ਕਰਕੇ ਤੇਰ੍ਹਵਾਂ ਸਥਾਨ ਅਤੇ ਕਵਿਤਾ ਦੇਵੀ ਨੇ 742 ਅੰਕ ਪ੍ਰਾਪਤ ਕਰਕੇ ਪੰਦਰਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਡੀਨ ਅਕੈਡਮਿਕ ਅਫੇਅਰਜ਼ ਪ੍ਰੋ. ਜਸਰੀਨ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਾਜੂ ਸ਼ਰਮਾ, ਮੁਖੀ ਫਿਜ਼ਿਓਥਰੈਪੀ ਵਿਭਾਗ, ਡਾ. ਜਸਵਿੰਦਰ ਕੌਰ ਮੁਖੀ ਜੁਆਲੋਜੀ ਵਿਭਾਗ, ਪ੍ਰੋ. ਨਵਦੀਪ ਕੌਰ ਮੁਖੀ ਇਕਨਾਮਿਕਸ ਵਿਭਾਗ ਅਤੇ ਡਾ. ਪ੍ਰਿਯਾਂਕ ਸ਼ਾਰਧਾ ਵੀ ਹਾਜ਼ਰ ਸਨ