ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਵੋਕ (ਸਾਫਟਵੇਅਰ ਡਿਵੈਲਪਮੈਂਟ) ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਕੀਰਤੀ ਨੇ 400 ਵਿਚੋਂ 365 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਵਿਦਿਆਰਥੀ ਵਰਿੰਦਰ ਸਿੰਘ ਨੇ 355 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਹੋਣਹਾਰ ਵਿਦਿਆਰਥੀਆਂ ਦੇ ਸਦਕਾ ਹੀ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਨ ਹੈ। ਉਨ੍ਹਾਂ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਤੇ ਵਿਭਾਗ ਦੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ।