ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ. ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਮਨਪ੍ਰੀਤ ਕੌਰ ਨੇ 800 ਵਿਚੋਂ 642 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ 629 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਅਤੇ ਪ੍ਰੋ. ਸੰਜੀਵ ਆਨੰਦ ਵੀ ਹਾਜ਼ਰ ਸਨ।