ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਸਰਟੀਫਿਕੇਟ ਕੋਰਸ ਇਨ ਉਰਦੂ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰਮੁੱਖ ਸਿੰਘ ਨੇ 100 ਵਿਚੋਂ 88 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਰਵਜੋਤ ਕੌਰ ਨੇ 85 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਅਤੇ ਅਮਰਦੀਪ ਕੌਰ ਚੁੰਬਰ ਨੇ 72 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਅਰਿੰਦਰ ਸਿੰਘ ਹਾਜ਼ਰ ਸਨ।