ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ ਵਿੱਚ ਦੋ ਰੋਜਾ ‘ਆਈ.ਟੀ. ਸਪਾਰਕ’ ਦਾ ਅੱਜ ਸਮਾਮਤੀ ਸਮਾਗਮ ਹੋਇਆ। ਵਿਦਿਆਰਥੀ ਦੀ ਪ੍ਰਤਿਭਾ ਵਧਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਆਈ.ਟੀ. ਸਪਾਰਕ ਦਾ ਉਦਘਾਟਨ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਵੱਲੋਂ ਕੀਤਾ ਗਿਆ। ਅੱਜ ਦੇ ਸਪਾਮਤੀ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਵੰਤ ਸਿੰਘ ਏ.ਡੀ.ਸੀ. (ਡਿਵੈਲਪਮੈਂਟ) ਰਹੇ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਵਿਭਾਗ ਮੁਖੀ ਡਾ. ਮਨੋਹਰ ਸਿੰਘ ਨੇ ਮੁੱਖ ਮਹਿਮਾਨ ਸਰਦਾਰਨੀ ਬਲਬੀਰ ਕੌਰ ਅਤੇ ਸ. ਕੁਲਵੰਤ ਸਿੰਘ ਦਾ ਫੁੱਲਾਂ ਨਾਲ ਸੁਆਗਤ ਕੀਤਾ ਗਿਆ। ਆਏ ਹੋਏ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਲਈ ਹੋਏ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਹੋ ਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਦੇ ਅੰਦਰ ਦਾ ਕਲਾਕਾਰ ਬਾਹਰ ਆਉਂਦਾ ਹੈ। ਅੱਜ ਦੇ ਮੁੱਖ ਮਹਿਮਾਨ ਸ. ਕੁਲਵੰਤ ਸਿੰਘ ਨੇ ਬੋਲਦੇ ਹੋਏ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਆਪਣੀ ਕਲਾਕਾਰੀ ਨੂੰ ਨਿਖਾਰਨਾ ਚਾਹੀਦਾ ਹੈ। ਵਿਭਾਗ ਮੁੱਖੀ ਡਾ. ਮਨੋਹਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਮੁਕਾਬਲਿਆਂ ਵਿੱਚ 6 ਹਾਊਸ ਦੇ 436 ਵਿਦਿਆਰਥੀਆਂ ਨੇ 22 ਮੁਕਾਬਲਿਆਂ ਵਿੱਚ ਹਿੱਸਾ ਲਿਆ। ਆਏ ਹੋਏ ਮਹਿਮਾਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਅਬੈਕਸ ਹਾਊਸ ਨੇ 94 ਅੰਕ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਸਿਗਮਾ ਹਾਊਸ ਨੇ 68 ਅੰਕ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ’ਤੇ ਸੰਜੀਵ ਕੁਮਾਰ ਆਨੰਦ, ਪ੍ਰੋ. ਸੰਦੀਪ ਬਸੀ, ਡਾ. ਬਲਦੇਵ ਸਿੰਘ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਸੰਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਰਤਨਾਕਰ ਮਾਨ, ਡਾ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਅਰਚਨਾ ਵਾਲੀਆ ਅਤੇ ਵਿਭਾਗ ਦੇ ਸਾਰੇ ਅਧਿਆਪਕ ਮੌਜ਼ੂਦ ਸਨ। ਪ੍ਰੋ. ਕਰਮਜੀਤ ਕੌਰ ਰੰਧਾਵਾ ਨੇ ਸਟੇਜ ਸੰਚਾਲਨ ਕੀਤਾ।