ਜਲੰਧਰ :ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗ੍ਰੇਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਨੇ ਦੀਵਾਲੀ ਨੂੰ ਰੰਗੋਲੀ, ਦੀਵੇ ਬਨਾਉਣ ਦੀ ਕਲਾ ਦੁਆਰਾ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ, ਜਿਸ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਦਸਦਿਆਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਰਲ ਮਿਲ ਕੇ ਰਹਿਣ ਦੀ ਪ੍ਰੇਰਨਾ ਦਿੰਦੇ ਹਨ ਅਤੇ ਸਾਨੂੰ ਸਮਾਜ ਨਾਲ ਜੋੜ ਕੇ ਰੱਖਦੇ ਹਨ। ਉਨ੍ਹਾਂ ਵਿਭਾਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਜਿਸ ਤਰਾਂ ਦੀਵਾ ਆਪਣੀ ਰੌਸ਼ਨੀ ਨਾਲ ਹਨੇਰੇ ਨੂੰ ਦੂਰ ਕਰਦਾ ਹੈ, ਉਸੇ ਤਰ੍ਹਾਂ ਵਿਿਦਆਰਥੀ ਵੀ ਗਿਆਨ ਦੀ ਰੌਸ਼ਨੀ ਨਾਲ ਆਪਣੀ ਜ਼ਿੰਦਗੀ ਦੇ ਰਾਹ ਨੂੰ ਰਸ਼ਨਾਉਣ ਅਤੇ ਸਮਾਜ ਨੂੰ ਨਵੀਂ ਸੋਚ ਨਾਲ ਅਗਵਾਈ ਦੇਣ। ਇਹੀ ਲਾਇਲਪੁਰ ਖ਼ਾਲਸਾ ਕਾਲਜ ਦੀ ਰਵਾਇਤ ਹੈ। ਵਿਭਾਗ ਦੀ ਮੁਖੀ ਪ੍ਰੋ. ਮਨਪ੍ਰੀਤ ਕੌਰ ਨੇ ਪ੍ਰਿੰਸੀਪਲ ਡਾ. ਸਮਰਾ ਜੀ ਦੇ ਵਿਭਾਗ ਵਿਚ ਆਉਣ ’ਤੇ ਸਵਾਗਤੀ ਸ਼ਬਦ ਕਹੇ ਅਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਸਮੂਹ ਵਿਭਾਗ ਨੇ ਪ੍ਰਿੰਸੀਪਲ ਸਾਹਿਬ ਨੂੰ ਫੁੱਲਾਂ ਦਾ ਗੁਲਦਸਤਾ ਵੀ ਭੇਂਟ ਕੀਤਾ। ਇਸ ਮੌਕੇ ਪ੍ਰੋ. ਅਨੂ ਮੂਮ, ਡਾ. ਅਜੀਤਪਾਲ ਸਿੰਘ ਅਤੇ ਵਿਿਦਆਰਥੀਆਂ ਨੇ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਵਲੋਂ ਬਹੁਤ ਹੀ ਖੁਬਸੂਰਤ ਰੰਗੋਲੀ ਬਣਾਈ ਗਈ।