ਲੁਧਿਆਣਾ,- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੇ ਵੱਖ ਵੱਖ ਬਾਰਡਰ ‘ਤੇ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਧਰ ਅੱਜ ਲੁਧਿਆਣਾ ਦੇ ਲਾਢੂਵਾਲ ਟੋਲ ਪਲਾਜ਼ੇ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਨੇ ਭੁੱਖ ਹੜਤਾਲ ਕਰਕੇ ਕਿਸਾਨ ਦਿਵਸ ਮਨਾਇਆ। ਇਸ ਮੌਕੇ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।