ਲੁਧਿਆਣਾ – ਲੁਧਿਆਣਾ ਚ ਸਵੇਰੇ 6 ਵਜੇ ਸੂਤਰਾਂ ਦੇ ਹਵਾਲੇ ਤੋਂ ਪਤਾ ਸੀ ਚਲਿਆ ਹੈ ਕਿ ਹੈਬੋਵਾਲ ਦੇ ਇਲਾਕੇ ਪਟੇਲ ਨਗਰ ਵਿਚ ਨੌਜਵਾਨ ਵਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਘਰੇਲੂ ਵਿਵਾਦ ਦੇ ਚੱਲਦਿਆਂ ਜਸਵਿੰਦਰ ਸਿੰਘ ਨਾਮੀ ਨੌਜਵਾਨ ਵਲੋਂ ਆਪਣੀ ਪਤਨੀ ਜਸਪ੍ਰੀਤ ਕੌਰ ਅਤੇ ਸੱਸ ਵੰਦਨਾ ਨੂੰ ਗੋਲੀ ਮਾਰ ਦਿੱਤੀ। ਦੋਵਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।