ਲੁਧਿਆਣਾ – ਲੁਧਿਆਣਾ ਦੇ ਆਰ.ਕੇ. ਰੋਡ ਨਜ਼ਦੀਕ ਇਕ ਤਿੰਨ ਮੰਜ਼ਲਿਾ ਅਨਸੇਫ ਇਮਾਰਤ ਡਿੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਆਸ ਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਹੋਇਆ ਹੈ . ਕੁਝ ਲੋਕਾਂ ਦੇ ਦੱਬੇ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਵਲੋਂ ਇਸ ਇਮਾਰਤ ਨੂੰ ਅਨਸੇਫ ਘੋਸ਼ਿਤ ਕਰਨ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਸੀ ਪਰ ਕਿਹਾ ਜਾ ਰਿਹਾ ਹੈ ਕਿ ਸੀਲ ਤੋੜ ਕੇ ਕੁੱਝ ਲੋਕ ਅੰਦਰ ਰਹਿ ਰਹੇ ਸਨ।