
ਜਲੰਧਰ 15 ਮਾਰਚ 2021
ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਇਆ ਜਾਵੇ। ਸ੍ਰੀ ਭੁੱਲਰ ਨੇ ਕੋਵਿਡ ਵੈਕਸੀਨ ਦੀ ਦੂਜੀ ਖ਼ੁਰਾਕ ਲੈਣ ਉਪਰੰਤ ਕਿਹਾ ਕਿ ਉਹ ਪੂਰੀ ਤਰ੍ਹਾ ਠੀਕ ਹਨ ਅਤੇ ਇਹ ਵੈਕਸੀਨ ਕੋਵਿਡ-19 ਵਾਇਰਸ ਤੋਂ ਸੁਰੱਖਿਆ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਵਲੋਂ ਭਰਵੇਂ ਹੁੰਗਾਰੇ ਸਦਕਾ ਕੋਵਿਡ ਵੈਕਸੀਨ ਮੁਹਿੰਮ ਜ਼ਿਲ੍ਹੇ ਵਿੱਚ ਨਵੀਆਂ ਉਚਾਈਆਂ ਨੂੰ ਛੂਹੇਗੀ।ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 70 ਪ੍ਰਤੀਸ਼ਤ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ ਅਤੇ ਬਾਕੀ ਰਹਿੰਦਿਆਂ ਨੂੰ ਜਲਦ ਲਗਾ ਦਿੱਤਾ ਜਾਵੇਗਾ।ਸ੍ਰੀ ਭੁੱਲਰ ਨੇ ਲੋਕਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਆਪਣੇ ਰੋਜ਼ਾਨਾ ਦੇ ਕੰਮਾਂ ਦੌਰਾਨ ਸਖਤੀ ਨਾਲ ਪਾਲਣਾ ਕੀਤੀ ਜਾਵੇ, ਕਿਉਂਕਿ ਕੋਵਿਡ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਇਕੱਠ ਤੋਂ ਗੁਰੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਕੋਵਿਡ-19 ਵਾਇਰਸ ਤੋਂ ਬਚਾਅ ਲਈ ਮਾਸਕ ਪਾਉਣਾ, ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਅਤੇ ਹੱਥਾ ਨੂੰ ਧੋਹ ਕੇ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ।