ਜਲੰਧਰ ( ਜੁਲਾਈ 8, 2022): ਸਿਵਲ ਸਰਜਨ ਡਾ. ਰਮਨ ਸ਼ਰਮਾ ਜੋ ਕਿ ਬਤੌਰ ਐਡੀਸ਼ਨਲ ਐਮ.ਐਸ. ਸਿਵਲ ਹਸਪਤਾਲ ਜਲੰਧਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ, ਵੱਲੋਂ ਸ਼ੁੱਕਰਵਾਰ ਨੂੰ ਐਸ.ਐਮ.ਓ. ਡਾ. ਗੁਰਮੀਤ ਲਾਲ ਅਤੇ ਡਾ. ਸਤਿੰਦਰ ਬਜਾਜ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਹਸਪਤਾਲ ਦੇ ਮੈਡੀਕਲ ਅਫਸਰਾਂ ਵੱਲੋਂ ਸੰਬੰਧਤ ਵਾਰਡ ਦੀ ਸਮਾਂ-ਬੱਧ ਵਿਜਿਟ ਕਰਨਾ ਲਾਜਮੀ ਬਣਾਇਆ ਜਾਵੇ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਵਾਰਡ ਵਿੱਚ ਦਾਖਲ ਮਰੀਜਾਂ ਨੂੰ ਉਨ੍ਹਾਂ ਦੇ ਇਲਾਜ ਦੇ ਮੱਦੇਨਜਰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਰੋਜਾਨਾ ਜਾਇਜਾ ਲਿਆ ਜਾਵੇ ਅਤੇ ਮੌਕੇ ‘ਤੇ ਮੋਜੂਦ ਸਟਾਫ ਨੂੰ ਲੋੜੀਦੀਆਂ ਹਦਾਇਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਸਿਹਤ ਵਿਭਾਗ ਜਲੰਧਰ ਦਾ ਮਕਸਦ ਹੈ।
ਇਸਦੇ ਨਾਲ ਹੀ ਡਾ. ਰਮਨ ਸ਼ਰਮਾ ਵੱਲੋਂ ਵੱਖ-ਵੱਖ ਵਾਰਡਾਂ ਦਾ ਰਾਉਂਡ ਕੀਤਾ ਗਿਆ ਅਤੇ ਮਰੀਜਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਉਪਰੰਤ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੇ ਕੰਮ ‘ਤੇ ਤਸੱਲੀ ਪ੍ਰਗਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਮੌਕੇ ਤੇ ਮੌਜੂਦ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਆਪਣੀ ਸੇਵਾਵਾਂ ਹੋਰ ਵੀ ਬਿਹਤਰ ਢੰਗ ਨਾਲ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।