ਜਲੰਧਰ:ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਲੋਂ ਸੂਬਾ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ ਪ੍ਰਸ਼ਾਸ਼ਨ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਫ਼ੈਸਲਾ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ ਅਤੇ ਅਵਤਾਰ ਸਿੰਘ ਬਾਵਾ ਹੈਨਰੀ, ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ ਅਤੇ ਸੀਨੀਅਰ ਕਾਂਗਰਸੀ ਆਗੂ ਵਿਕਰਮ ਜੀਤ ਸਿੰਘ ਚੌਧਰੀ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਵਲੋਂ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ ਵਿਚ ਰਾਹਤ ਸਮੱਗਰੀ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਵਲੋਂ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਕਾਫ਼ੀ ਮਾਤਰਾ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਲੋਕ ਸਭਾ ਮੈਂਬਰ ਅਤੇ ਵਿਧਾਇਕਾਂ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਤੱਕ ਜਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋੜਵੰਦ ਲੋਕਾਂ ਸਮੇਂ ਸਿਰ ਜਰੂਰੀ ਵਸਤਾਂ ਨੂੰ ਪ੍ਰਾਪਤ ਕਰ ਸਕਣ।
ਇਸ ਮੌਕੇ ਲੋਕ ਸਭਾ ਮੈਂਬਰ ਅਤੇ ਵਿਧਾਇਕਾਂ ਵਲੋਂ ਜ਼ਿਲ ਪ੍ਰਸ਼ਾਸਨ ਵਲੋਂ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਗਈ। ਉਨ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੂੰ ਕਿਹਾ ਕਿ ਅਜਿਹੇ ਯਤਨ ਅਗੋਂ ਵੀ ਜਾਰੀ ਰੱਖੇ ਜਾਣ। ਉਨ ਜ਼ੋਰ ਦੇ ਕੇ ਕਿਹਾ ਕ ਇਸ ਨੇਕ ਕਾਜ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਜ਼ਿਲ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਹਰ ਤਰ ਦੀ ਰਾਹਤ ਪਹੁੰਚਾਉਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ ਕਿਹਾ ਕਿ ਲੋਕਾਂ ਦੀਆਂ ਬਰੂਹਾਂ ‘ਤੇ ਜਰੂਰੀ ਚੀਜਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ ਖੁਰਾਕ ਤੇ ਸਪਲਾਈ ਵਿਭਾਗ ਦੀਆਂ ਟੀਮਾਂ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ ਇਹ ਵੀ ਦੱਸਿਆ ਕਿ ਸੀਨੀਅਰ ਸਿਵਲ ਅਧਿਕਾਰੀਆਂ ਅਤੇ ਅਸਟੇਟ ਅਫ਼ਸਰ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਵਲੋਂ ਜ਼ਿਲ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨਾਲ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦੇ ਕੰਮ ਦੀ ਦੇਖਰੇਖ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਸੁਰਜੀਤ ਲਾਲ, ਕੁਲਵਿੰਦਰ ਗਾਖ਼ਲ ਅਤੇ ਹੋਰ ਵੀ ਹਾਜ਼ਰ ਸਨ।