ਫਗਵਾੜਾ 9 ਅਗਸਤ (ਸ਼ਿਵ ਕੋੜਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਪ੍ਰੋਜੈਕਟ ਤਹਿਤ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਮੈਨ ਲਾਇਨ ਗੁਰਦੀਪ ਸਿੰਘ ਕੰਗ ਨੇ ਲਾਇਨ ਅਤੁਲ ਜੈਨ ਅਤੇ ਉਹਨਾਂ ਦੀ ਟੀਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਲਾਇਨਜ ਪ੍ਰਧਾਨ ਅਤੁਲ ਜੈਨ ਨੇ ਦੱਸਿਆ ਕਿ ਕੋਵਿਡ-19 ਕੋਰੋਨਾ ਮਹਾਮਾਰੀ ਦੇ ਚਲਦਿਆਂ ਪ੍ਰਸ਼ਾਸਨਿਕ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਨੂੰ ਸੰਖੇਪ ਰੱਖਦੇ ਹੋਏ ਰਸਮੀ ਉਦਘਾਟਨ ਹੀ ਕੀਤਾ ਗਿਆ। ਇਸ ਉਪਰੰਤ ਕਲੱਬ ਦੇ ਵਲੰਟੀਅਰਾਂ ਵਲੋਂ ਲੋੜਵੰਦਾਂ ਨੂੰ ਘਰੋਂ-ਘਰੀਂ ਰਾਸ਼ਨ ਪਹੁੰਚਾਇਆ ਗਿਆ। ਉਹਨਾਂ ਦੱਸਿਆ ਕਿ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਹੋਰ ਵੀ ਕਾਫੀ ਸਾਰੇ ਪ੍ਰੋਜੈਕਟ ਕੀਤੇ ਜਾਂਦੇ ਹਨ। ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਨੇ ਦੱਸਿਆ ਕਿ ਕਈ ਹੋਰ ਪ੍ਰੋਜੈਕਟਾਂ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ ਜਿਹਨਾਂ ਨੂੰ ਜਲਦੀ ਹੀ ਅਮਲੀ ਰੂਪ ਦਿੱਤਾ ਜਾਵੇਗਾ। ਇਸ ਮੌਕੇ ਲਾਇਨ ਅਮਿਤ ਸ਼ਰਮਾ ਆਸ਼ੂ ਕੈਸ਼ੀਅਰ, ਪੀ.ਆਰ.ਓ. ਸੰਜੀਵ ਲਾਂਬਾ ਤੋਂ ਇਲਾਵਾ ਲਾਇਨ ਜੁਗਲ ਬਵੇਜਾ, ਲਾਇਨ ਲਾਇਨ ਸ਼ਸ਼ੀ ਕਾਲੀਆ, ਲਾਇਨ ਵਿਪਨ ਕੁਮਾਰ, ਲਾਇਨ ਵਿਪਨ ਠਾਕੁਰ, ਲਾਇਨ ਅਜੇ ਕੁਮਾਰ, ਲਾਇਨ ਆਸ਼ੂ ਕਰਵਲ, ਲਾਇਨ ਸੰਜੇ ਤ੍ਰੇਹਨ ਆਦਿ ਹਾਜਰ ਸਨ।