ਫਗਵਾੜਾ 18 ਜੂਨ (ਸ਼ਿਵ ਕੋੜਾ) ਸ਼ਹਿਰ ਦੇ ਵਾਰਡ ਨੰਬਰ 37 ਵਿਖੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਸਹਿਯੋਗ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਕੋਰੋਨਾ ਵੈਕਸੀਨ ਲਗਾਉਣ ਦਾ 6ਵਾਂ ਕੈਂਪ ਲਗਾਇਆ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਦੀ ਟੀਮ ਵਲੋਂ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰੂ ਨਾਨਕਪੁਰਾ ਅਤੇ ਖੇੜਾ ਰੋਡ ਦੇ 18 ਤੋਂ 44 ਸਾਲ ਦੇ 60 ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾਕਰਣ ਕੀਤਾ ਗਿਆ। ਕੈਂਪ ਨੂੰ ਸਫਲ ਬਨਾਉਣ ਵਿਚ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਸੀਨੀਅਰ ਸਿਟੀਜਨ ਕੌਂਸਲ ਦੇ ਪ੍ਰਧਾਨ ਧੀਰਜ ਸਿੰਘ ਸੱਗੂ, ਵਾਈਸ ਪ੍ਰਧਾਨ ਵਿਸ਼ਵਾ ਮਿੱਤਰ ਸ਼ਰਮਾ ਅਤੇ ਦਫਤਰ ਸਕੱਤਰ ਰਾਮ ਲੁਭਾਇਆ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਹਨਾਂ ਸਮੂਹ ਯੋਗ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਟੀਕਾਕਰਣ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਵੈਕਸੀਨ ਕੋਰੋਨਾ ਦੇ ਖਤਰੇ ਨੂੰ ਘੱਟ ਕਰਨ ਵਿਚ ਸਹਾਇਕ ਹੈ। ਟੀਕਾਕਰਣ ਦੇ ਬਾਅਦ ਵੀ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਰੀਰਿਕ ਦੂਰੀ, ਮਾਸਕ ਪਹਿਨਣ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਵਰਗੀਆਂ ਹਦਾਇਤਾਂ ਨੂੰ ਸਖਤੀ ਨਾਲ ਵਰਤੋਂ ਵਿਚ ਲਿਆਂਦਾ ਜਾਵੇ।