ਜਲੰਧਰ: ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਸ੍ਰੀ ਰਜਿੰਦਰ
ਬੇਰੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੂੰ ਸਮਾਰਟ ਸਕੂਲ
ਬਣਾਉਣ ਉਪਰੰਤ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।
40 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ ਗਏ ਇਸ ਸਕੂਲ
ਦੀਆਂ ਨਵੀਆਂ ਜਮਾਤਾਂ ਵਿੱਚ ਪ੍ਰੋਜੈਕਟਰ ਅਤੇ ਐਲ.ਈ.ਡੀਜ਼ ਹੋਣਗੀਆਂ ਅਤੇ ਇਸ
ਤੋਂ ਇਲਾਵਾ ਸਕੂਲ ਦੀਆਂ ਛੱਤਾਂ ’ਤੇ ਸੂਰਜੀ ਊਰਜਾ ਪੈਨਲ ਸਿਸਟਮ ਲਗਾਇਆ
ਗਿਆ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ
ਰਾਜਿੰਦਰ ਬੇਰੀ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਆਪਣੇ ਟੀਚਿਆਂ ਦੀ
ਪ੍ਰਾਪਤੀ ਲਈ ਸਖ਼ਤ ਮਿਹਨਤ ਕਰਕੇ ਦੇਸ਼ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਸ੍ਰੀ ਬੇਰੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ
ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਵਲੋਂ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ
ਜਿਨਾ ਨੇ ਆਪਣੀਆਂ ਜਾਨਾਂ ਦੇਸ਼ ਸੇਵਾ ਲਈ ਵਾਰ ਦਿੱਤੀਆਂ। ਉਨ੍ਹਾ ਕਿਹਾ ਕਿ
ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ।
ਸ੍ਰੀ ਬੇਰੀ ਨੇ ਕਿਹਾ ਕਿ ਭਾਰਤ ਵਿੱਚ ਨੌਜਵਾਨਾਂ ਦੀ ਸੰਖਿਆ
ਵਿਸ਼ਵ ਵਿੱਚ ਸਭ ਤੋਂ ਜ਼ਿਆਦਾ ਹੈ ਇਸ ਲਈ ਦੇਸ਼ ਨੂੰ ਸਭ ਤੋਂ ਸ਼ਕਤੀਸ਼ਾਲੀ ਬਣਾਉਣ ਦੀ
ਜਿੰਮੇਵਾਰੀ ਉਨਾਂ ਦੇ ਮੋਢਿਆਂ ’ਤੇ ਹੈ। ਉਨ੍ਹਾ ਕਿਹਾ ਕਿ ਕਿਸੇ ਵੀ ਦੇਸ਼ ਦੀ ਪ੍ਰਗਤੀ
ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਇਸ ਲਈ ਉਨਾਂ ਨੂੰ ਆਪਣੀ ਅਥਾਹ
ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਚਾਾਹੀਦਾ ਹੈ।
ਸ੍ਰੀ ਬੇਰੀ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ
ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ
ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ
ਕੋਈ ਕਸਰ ਨਹੀਂ ਛੱਡੇਗੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ,
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਅਵਸਥੀ ਅਤੇ ਹੋਰ ਵੀ ਹਾਜ਼ਰ ਸਨ।