ਜਲੰਧਰ (14-10-2021). ਜੀਵਨ ਤੋਂ ਬਾਅਦ ਅੱਖਾ ਦਾ ਦਾਨ ਕਰਕੇ ਤੁਸੀਂ ਕਿਸੇ ਵੀ ਨੇਤਰਹੀਣ ਵਿਅਕਤੀ ਦੀ ਜਿੰਦਗੀ ਨੂੰ
ਰੌਸ਼ਨ ਕਰ ਸਕਦੇ ਹੋ। ਸਿਹਤ ਵਿਭਾਗ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ
ਜਾਂਦਾ ਹੈ। ਬੁੱਧਵਾਰ ਨੂੰ ਆਈ ਮੋਬਾਈਲ ਯੂਨਿਟ ਸਿਵਲ ਹਸਪਤਾਲ ਜਲੰਧਰ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਮਰੀਜਾਂ ਦੀਆਂ
ਅੱਖਾਂ ਦੀ ਵਿਸ਼ੇਸ਼ ਸਕ੍ਰੀਨਿੰਗ ਕੀਤੀ ਗਈ। ਇਸ ਦੌਰਾਨ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਕੌਰ ਵਲੋਂ ਮਰੀਜਾਂ ਦੀਆਂ ਅੱਖਾਂ
ਦਾ ਚੈਕਅਪ ਕੀਤਾ ਗਿਆ। ਇਸ ਦੌਰਾਨ ਮਾਸ ਮੀਡੀਆ ਵਿੰਗ ਵਲੋਂ ਲੋਕਾਂ ਨੂੰ ਜਾਗਰੂਕਤਾ ਪੰਫਲੈਟ ਵੀ ਤਕਸੀਮ ਵੀ ਕੀਤੇ ਗਏ।
ਇਸ ਮੌਕੇ ਐਸ.ਐਮ.ਓ. ਆਈ ਮੋਬਾਈਲ ਯੂਨਿਟ ਡਾ. ਅਨੂ ਦੁਗਾਲਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਿਰਪਾਲ
ਸਿੰਘ ਝੱਲੀ, ਬੀ.ਈ.ਈ. ਰਾਕੇਸ਼ ਸਿੰਘ, ਬੀ.ਈ.ਈ. ਮਾਨਵ ਸ਼ਰਮਾ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ, ਸਟਾਫ
ਨਰਸ ਸੀਮਾ, ਨਵਦੀਪ ਕੌਰ, ਰਜਵੰਤ ਕੌਰ, ਅਮਰਜੀਤ ਕੌਰ ਅਤੇ ਰਮਨਦੀਪ ਕੌਰ ਆਦਿ ਮੌਜੂਦ ਸੀ।
ਐਨ.ਪੀ.ਸੀ.ਬੀ. ਦੇ ਨੋਡਲ ਅਫ਼ਸਰ ਡਾ. ਅਰੁਣ ਵਰਮਾ ਵਲੋਂ ਵਿਸ਼ਵ ਦ੍ਰਿਸ਼ਟੀ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ
ਗਿਆ ਕਿ ਸਮੇਂ ਸਿਰ ਇਲਾਜ ਨਾਲ ਅੰਨ੍ਹੇਪਣ ਅਤੇ ਨਜ਼ਰ ਸੰਬੰਧੀ ਸਮੱਸਿਆਵਾਂ ਤੋਂ ਲਗਭਗ 80% ਮਾਮਲਿਆ ਤੋਂ ਬਚਾਅ ਹੋ
ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ 20% ਸਮੱਸਿਆਵਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ 60% ਸਮੱਸਿਆਵਾਂ ਦਾ ਇਲਾਜ
ਵੀ ਕੀਤਾ ਜਾ ਸਕਦਾ ਹੈ।
ਡਾ. ਅਰੁਣ ਵਰਮਾ ਨੇ ਦੱਸਿਆ ਕਿ ਸਾਨੂੰ ਨਵ- ਜੰਮਿਆਂ ਬੱਚਿਆਂ ਦੀਆਂ ਅੱਖਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ
ਹੈ। ਲੋਕਾਂ ਵਿੱਚ ਜਨ-ਜਾਗਰੂਕਤਾ ਹੋਣੀ ਚਾਹੀਦੀ ਹੈ ਕਿ ਨੋਕੀਲੀਆਂ ਚੀਜਾਂ ਛੋਟੇ ਬੱਚਿਆਂ ਤੋਂ ਦੂਰ ਰੱਖਣੀਆਂ ਚਾਹੀਦੀਆਂ ਹਨ।
ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜਾਂ ਨੂੰ ਅੱਖਾਂ ਦੇ ਮਾਹਿਰ ਡਾਕਟਰ ਤੋਂ ਚੈਕ ਕਰਵਾ ਕੇ ਹੀ ਦਵਾਈ ਲੈਣੀ ਚਾਹੀਦੀ ਹੈ
ਅਤੇ ਬਿਨਾਂ ਡਾਕਟਰ ਦੀ ਸਲਾਹ ਤੋਂ ਅੱਖਾਂ ਵਿੱਚ ਦਵਾਈ ਨਹੀਂ ਪਾਉਣੀ ਚਾਹੀਦੀ। ਉਨਾਂ ਕਿਹਾ ਕਿ ਸਵੈ-ਸੈਵੀ ਸੰਸਥਾਂਵਾ ਸਿਹਤ
ਵਿਭਾਗ ਦੇ ਸਹਿਯੋਗ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਅੰਨਾਂਪਣ ਦਾ ਸ਼ਿਕਾਰ ਹੋਏ
ਵਿਅਕਤੀਆਂ ਨੂੰ ਇਸਦਾ ਲਾਭ ਪ੍ਰਾਪਤ ਹੋ ਸਕੇ।
ਐਸ.ਐਮ.ਓ. ਡਾ. ਅਨੂ ਦੋਗਾਲਾ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਨ੍ਹੇਪਣ ਅਤੇ ਅੱਖਾਂ ਦੇ ਹੋਰ ਰੋਗਾਂ ਤੋਂ ਬਚਾਓ ਲਈ
ਸਾਨੂੰ ਰੂਟੀਨ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਅਤੇ ਹਾਈਪਰਟੈਂਸ਼ਨ
ਵਾਲੇ ਮਰੀਜ ਨੂੰ ਖਾਸ ਤੌਰ ਤੇ ਆਪਣੀਆਂ ਅੱਖਾਂ ਦਾ ਧਿਆਨ ਰੱਖਣ ਦੀ ਜਰੂਰਤ ਹੈ ਕਿਉਂਕਿ ਸ਼ੂਗਰ ਅਤੇ ਉੱਚ ਰਕਤਚਾਪ ਅੱਖਾਂ
;ਤੇ ਵਧੇਰੇ ਅਸਰ ਪਾਉਂਦਾ ਹੈ।