ਚੰਡੀਗੜ੍ਹ :-  ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਨੇ ਬੂਰ ਫੜ੍ਹ ਲਿਆ ਹੈ। ਸਿਆਸੀ ਆਗੂਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਕੈਪਟਨ ਪੀੜਤਾਂ ਨੂੰ ਮਿਲ ਕਿਉਂ ਨਹੀਂ ਰਿਹਾ। ਇਸ ਦਰਮਿਆਨ ਖਬਰ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਕੱਲ ਸਵੇਰੇ ਤਰਨਤਾਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਦਿੱਤੀ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਮਹਿਲਾ ‘ਚ ਬੈਠੇ ਨੇ ਉਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹੀ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਝੇ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਨੇ 114 ਲੋਕਾਂ ਦੀ ਮੌਤ ਹੋ ਗਈ ਹੈ।  ਕਈ ਭੈਣਾਂ ਦੇ ਵੀਰ ਅਤੇ ਕਈ ਪਰਿਵਾਰ ਤਬਾਹ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਮਜਿਸਟਰੇਟ ਜਾਂਚ ਕਰਵਾਉਣ ਦੇ ਹੁਕਮ ਦਿਤੇ ਹਨ, ਪਰ ਦੇਖਣ ਵਾਲੀ ਗੱਲ ਇਹ ਹੋਵੇਗੀ ਲਈ ਇਹਨਾਂ ਪੀੜਤਾਂ ਨੂੰ ਇਨਸਾਫ ਕਦੋ ਮਿਲੇਗਾ।