ਜਲਾਲਾਬਾਦ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਧਰਨਾ ਦਿੱਤਾ ਅਤੇ ਕਾਂਗਰਸ ਦੇ ਵਿਧਾਇਕ ਰਮਿੰਦਰ ਆਵਲਾ ਤੇ ਉਹਨਾਂ ਦੇ ਪੁੱਤਰ ਜਤਿਨ ਆਵਲਾ ਤੇ ਉਹਨਾਂ ਪੁਲਿਸ ਅਫਸਰਾਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਜਿਹਨਾਂ ਨੇ ਕਾਂਗਰਸੀ ਆਗੂਆਂ ਦੀ ਅਕਾਲੀ ਵਰਕਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਵਿਚ ਮਦਦ ਕੀਤੀ।ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਆਪ ਕੀਤੀ ਜਿਸ ਵਿਚ ਅਕਾਲੀ ਵਰਕਰਾਂ ਦੇ ਇਕੱਠ ਨੇ ਖੁਦ ਮੌਕੇ ’ਤੇ ਮੰਗ ਕੀਤੀ ਕਿ ਕਾਂਗਰਸਪ ਪਾਰਟੀ ਵੱਲੋਂ ਕੀਤੀ ਗੁੰਡਾਗਰਦੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਕਿਉਂਕਿ ਇਹਨਾਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਲਾਲਾਬਾਦ ਮਿਉਂਸਪਲ ਕਮੇਟੀ ਦੀਆਂ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਹੈ।ਇਸ ਮੌਕੇ ‘ਸੁਖਬੀਰ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਵਰਗੇ ਨਾਅਰਿਆਂ ਦੀ ਗੂੰਜ ਵਿਚ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾਕਿ ਆਵਲਾ ਦੇ ਪੁੱਤਰ ਜਤਿਨ ਦੀ ਅਗਵਾਈ ਹੇਠ ਭੀੜ ਨੇ ਅਕਾਲੀ ਵਰਕਰਾਂ ’ਤੇ ਹਮਲਾ ਕੀਤਾ ਤੇ ਉਹਨਾਂ ਦੇ ਵਾਹਨ ’ਤੇ ਵੀ ਹਮਲਾ ਕੀਤਾ ਜਦੋਂ ਉਹ ਐਸ ਡੀ ਐਮ ਕੰਪਲੈਕਸ ਵਿਚ ਦਾਖਲ ਹੋਏ। ਉਹਨਾਂ ਕਿਹਾ ਕਿ ਇਹਨਾਂ ਦਾ ਮਕਸਦ ਅਕਾਲੀ ਉਮੀਦਵਾਰਾਂ ਨੂੰ ਕਾਗਜ਼ ਭਰਨ ਤੋਂ ਰੋਕਣਾ ਸੀ। ਉਹਨਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਨੇ ਹਥਿਆਰਾਂ ਦੀ ਵਰਤੋਂ ਕਰ ਕੇ ਸਾਡੇ ’ਤੇ ਕਾਤਲਾਨਾ ਹਮਲਾ ਕੀਤਾ ਤੇ ਗੋਲੀਆਂ ਚਲਾਈਆਂ ਜਿਸ ਵਿਚ ਤਿੰਨ ਅਕਾਲੀ ਵਰਕਰ ਫੱਟੜ ਹੋ ਗਏ। ਉਹਨਾਂ ਕਿਹਾ ਕਿ ਦੋ ਅਕਾਲੀ ਵਰਕਰ ਗੰਭੀਰ ਜ਼ਖ਼ਮੀ ਹਨ ਜਿਹਨਾਂ ਨੁੰ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਵਲਾ ਨੇ ਉੱਤਰ ਪ੍ਰਦੇਸ਼ ਤੋਂ ਗੁੰਡੇ ਮੰਗਵਾਏ ਸਨ ਤਾਂ ਜੋ ਜਲਾਲਾਬਾਦ ਵਿਚ ਅਕਾਲੀ ਵਰਕਰਾਂ ਨੁੰ ਡਰਾਇਆ ਧਮਕਾਇਆ ਜਾ ਸਕੇ। ਉਹਨਾਂ ਕਿਹਾ ਕਿ ਅਕਾਲੀ ਵਰਕਰ ਇਸ ਧੱਕੇਸ਼ਾਹੀ ਦੇ ਖਿਲਾਫ ਡਟੇ ਰਹੇ। ਉਹਨਾਂ ਕਿਹਾ ਕਿ ਅੱਜ ਵੀ ਕਤਲ ਵਾਸਤੇ ਨਿਸ਼ਾਨਾ ਬਣਾਏ ਜਾਣ ਦੇ ਬਾਵਜੂਦ ਅਕਾਲੀ ਵਰਕਰ ਡਟੇ ਰਹੇ ਤੇ ਉਹਨਾਂ ਨੇ ਗੁੰਡਿਆਂ ਨੁੰ ਭੱਜਣ ਲਈ ਮਜਬੂਰ ਕਰ ਦਿੱਤਾ। ਉਹਨਾਂ ਕਿਹਾ ਕਿ ਮੈਂ ਆਪ ਉਦੋਂ ਤੱਕ ਐਸ ਡੀ ਐਮ ਦਫਤਰ ਕੰਪਲੈਕਸਵਿਚ ਰਿਹਾ ਜਦੋਂ ਤੱਕ ਸਾਡੇ ਸਾਰੇ ਉਮੀਦਵਰਾਂ ਨੇ ਕਾਗਜ਼ ਨਹੀਂ ਭਰ ਲਏ। ਬਾਦਲ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਇਕ ਸਾਲ ਤੋਂ ਵੀ ਘੱਟ ਸਮਾਂ ਰਹਿੰਦਾ ਹੈ। ਉਹਨਾਂ ਕਿਹਾ ਕਿ ਸਰਕਾਰ ਬਣਨ ਮਗਰੋਂ ਅਕਾਲੀ ਦਲ ਨਾ ਸਿਰਫ ਕਾਂਗਰਸ ਤੇ ਆਵਲਾ ਗਿਰੋਹ ਵੱਲੋਂ ਲੋਕਾਂ ਖਿਲਾਫ ਦਰਜ ਕਰਵਾਏ ਝੂਠੇ ਕੇਸ ਰੱਦ ਕਰੇਗਾ ਬਲਕਿ ਜਿਹੜੇ ਪੁਲਿਸ ਵਾਲਿਆਂ ਨੇ ਗੁੰਡਿਆਂ ਦੀ ਮਦਦ ਕੀਤੀ, ਉਹਨਾਂ ਖਿਲਾਫ ਵੀ ਕਾਰਵਾਈ ਕਰੇਗਾ। ਉਹਨਾਂ ਇਹ ਵੀ ਕਿਹਾÇ ਕ ਪਾਰਟੀ ਦਾ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮਾਮਲੇ ਵਿਚ ਨਿਆਂ ਨਹੀਂ ਮਿਲ ਜਾਂਦਾ ਤੇ ਕਾਂਗਰਸੀ ਵਿਧਾਇਕ ਤੇ ਅਕਾਲੀ ਵਰਕਰਾਂ ’ਤੇ ਹਮਲਾ ਕਰਨ ਵਿਚ ਗੁੰਡਿਆਂ ਦੀ ਮਦਦ ਕਰਨ ਵਾਲੇ ਪੁਲਿਸ ਅਫਸਰਾਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਨਹੀਂ ਹੋ ਜਾਂਦਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਮੇਜਾ ਸਿੰਘ ਸੇਖੋਂ, ਹਰਪ੍ਰੀਤ ਸਿੰਘ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ, ਸਤਿੰਦਰਜੀਤ ਸਿੰਘ ਮੰਟਾ, ਬਲਕੌਰ ਸਿੰਘ, ਪ੍ਰੇਮ ਵਲੇਚਾ, ਅਸ਼ੋਕ ਅਗਰਵਾਲ ਤੇ ਮੋਂਟੂ ਵੋਹਰਾ ਵੀ ਹਾਜ਼ਰ ਸਨ।