ਚੰਡੀਗਡ਼੍ਹ : ਪੰਜਾਬ ਭਰ ਵਿਚ ਕੋਰੋਨਾ ਦੇ ਵਧਦੇ ਮਾਮਲੇ ਕਾਰਨ ਚੌਕਸੀ ਵਰਤਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਕੱਲ੍ਹ ਪੰਜਾਬ ਭਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਸਨ। ਇਸ ਨੂੰ ਲੈ ਕੇ ਅਧਿਆਪਕ ਵਰਗ ਵਿਚ ਸਸ਼ੋਪੰਜ ਸੀ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਨਹੀਂ। ਇਸ ਬਾਰੇ ਸਪੱਸ਼ਟ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਕਰ ਦਿੱਤੇ ਹਨ ਅਤੇ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਹਨ ਪਰ ਅਧਿਆਪਕ ਆਮ ਵਾਂਗ ਸਕੂਲ ਆਉਣਗੇ। ਉਨ੍ਹਾਂ ਦਾ ਰੋਜ਼ਾਨਾ ਸਕੂਲ ਆਉਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਸਕੂਲ ਦਾ ਬਾਕੀ ਸਟਾਫ ਵੀ ਆਮ ਵਾਂਗ ਰੋਜ਼ਾਨਾ ਸਕੂਲ ਆਵੇਗਾ। ਉਨ੍ਹਾਂ ਕਿਹਾ ਕਿ ਸਕੂਲ ਬੰਦ ਕਰਨ ਦਾ ਫੈਸਲਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ।