ਫਗਵਾੜਾ 11 ਅਗਸਤ (ਸ਼ਿਵ ਕੋੜਾ) ਸਰਕਾਰੀ ਮਿਡਲ ਸਕੂਲ ਪਿੰਡ ਮਲਕਪੁਰ ਤਹਿਸੀਲ ਫਗਵਾੜਾ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸਸ) ਕਪੂਰਥਲਾ ਗੁਰਦੀਪ ਸਿੰਘ ਗਿਲ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਸਕੂਲ ਪੱਧਰੀ ਗਣਿਤ ਮੇਲਾ ਕਰਵਾਇਆ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਪਿ੍ਰੰਸੀਪਲ ਜਸਵਿੰਦਰ ਸਿੰਘ ਸਰਕਾਰੀ ਸੀ.ਸੈ. ਸਕੂਲ ਲੱਖਪੁਰ (ਵੀ.ਡੀ.ਓ.) ਪਹੁੰਚੇ। ਉਹਨਾਂ ਵਿਦਿਆਰਥੀਆਂ ਵਲੋਂ ਗਣਿਤ ਵਿਸ਼ੇ ਨੂੰ ਲੈ ਕੇ ਲਗਾਈ ਪ੍ਰਦਰਸ਼ਨੀ ਦੇਖੀ ਅਤੇ ਬੱਚਿਆਂ ਦੀ ਪ੍ਰਤਿਭਾ ਨੂੰ ਸਰਾਹਿਆ। ਸਕੂਲ ਇੰਚਾਰਜ ਬਲਵਿੰਦਰ ਕੁਮਾਰ ਨੇ ਗਣਿਤ ਮੇਲੇ ਨੂੰ ਸਫਲ ਬਨਾਉਣ ਵਿਚ ਸਹਿਯੋਗ ਲਈ ਬੀ.ਐਮ. ਵਿਨੋਦ ਕੁਮਾਰ ਅਤੇ ਸਾਇੰਸ ਮਿਸਟ੍ਰੈਸ ਨੀਤੂ ਲੇਖ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਐਮ.ਐਮ.ਸੀ. ਕਮੇਟੀ ਦੇ ਉਪ ਚੇਅਰਮੈਨ ਸ੍ਰੀਮਤੀ ਨਿਰਮਲ ਕੌਰ, ਮੈਡਮ ਰਿੰਪੀ, ਮੈਡਮ ਮਹਿੰਦਰ ਕੌਰ, ਦਲਜੀਤ ਕੌਰ ਤੋਂ ਇਲਾਵਾ ਵਿਦਿਆਰਥੀ ਹਾਜਰ ਸਨ।