ਫਗਵਾੜਾ 16 ਨਵੰਬਰ (ਸ਼ਿਵ ਕੋੜਾ) ਵਿਸ਼ਵਕਰਮਾ ਮੰਦਿਰ ਬੰਗਾ ਰੋਡ ਫਗਵਾੜਾ ਵਿਖੇ ਆਯੋਜਿਤ ਸਾਲਾਨਾ ਸਮਾਗਮ ਦੌਰਾਨ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਤੋਂ ਇਲਾਵਾ ਮਾਨ ਦੇ ਪੀ.ਏ. ਰਵਿੰਦਰ ਸਿੰਘ ਤੇ ਰਾਜੂ ਭਗਤਪੁਰਾ ਵੀ ਸਨ। ਜੋਗਿੰਦਰ ਸਿੰਘ ਮਾਨ ਨੇ ਮੰਦਰ ਕਮੇਟੀ ਦੇ ਪ੍ਰਬੰਧਕਾਂ ਅਤੇ ਸਮੂਹ ਹਾਜਰੀਨ ਨੂੰ ਵਿਸ਼ਵਕਰਮਾ ਦਿਵਸ ਦੀਆਂ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ। ਕਮੇਟੀ ਪ੍ਰਧਾਨ ਬਲਵੰਤ ਰਾਏ ਧੀਮਾਨ ਵਲੋਂ ਸ੍ਰ. ਮਾਨ ਅਤੇ ਹੋਰਨਾਂ ਨੂੰ ਸਿਰੋਪਾ ਅਤੇ ਸਨਮਾਨ ਚਿੰਨ• ਭੇਂਟ ਕਰਕੇ ਸਨਮਾਨਤ ਕੀਤਾ ਗਿਆ।